- ਕਿਹਾ, ਬੁੱਢਾਬੜ ਪਿੰਡ ਵਿਖੇ 82 ਲੱਖ ਰੁਪਏ ਦੀ ਲਾਗਤ ਨਾਲ ਹੋਣਗੇ ਟਰਾਂਸਫਾਰਮਰ ਅਤੇ ਬਿਜਲੀ ਦੀਆਂ ਤਾਰਾਂ ਦੇ ਕੰਮ
- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੁਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਬੈਠਕ
ਸ੍ਰੀ ਸਾਂਪਲਾ ਨੇ ਕਿਹਾ ਕਿ ਜਨ ਭਲਾਈ ਸਕੀਮਾਂ ਨੂੰ ਸਰਕਾਰ ਜਿਸ ਉਦੇਸ਼ ਨਾਲ ਲਾਗੂ ਕਰਦੀ ਹੈ, ਉਸ ਨੂੰ ਪੂਰਾ ਕਰਨ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਕੇ ਹੀ ਆਪਣੇ ਮੰਤਵ ਤੱਕ
ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਮੀਆਂ ਤੋਂ ਸਿਖ ਕੇ ਹੀ ਅੱਗੇ ਵਧਿਆ ਜਾ ਸਕਦਾ ਹੈ ਅਤੇ ਆਪਣੇ ਕੰਮ-ਕਾਜ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਨੈਸ਼ਨਲ ਹਾਈ ਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚੋਂ ਲੰਘਣ ਵਾਲੇ ਨੈਸ਼ਨਲ ਹਾਈ ਵੇਅ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਜੇਕਰ ਅਧਿਕਾਰੀਆਂ ਨੂੰ ਇਸ ਸਬੰਧੀ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਨਿੱਜੀ ਤੌਰ 'ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਦੌਰਾਨ ਉਨ੍ਹਾਂ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਸਕੀਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਅਨੁਸਾਰ ਪਿੰਡਾਂ ਵਿੱਚ ਸੜਕਾਂ ਬਣਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਜ਼ਰੂਰਤਮੰਦਾਂ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ ਬਣਾਉਣ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਪਖਾਨੇ ਬਣਾਉਣ ਲਈ ਨਿਰਧਾਰਤ ਕੀਤੇ ਗਏ ਟੀਚੇ ਅਨੁਸਾਰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਨੈਸ਼ਨਲ ਰੂਰਲ ਜਲ ਸਪਲਾਈ ਪ੍ਰੋਗਰਾਮ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਡਿਜੀਟਲ ਇੰਡੀਆ ਲੈਂਡ ਰਿਕਾਰਡ ਮੋਡਰਟਾਈਜੇਸ਼ਨ ਪ੍ਰੋਗਰਾਮ, ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ, ਪ੍ਰਧਾਨ ਮੰਤਰੀ ਉਜਵੱਲ ਯੋਜਨਾ ਤਹਿਤ ਬੀ.ਪੀ.ਐਲ. ਪਰਿਵਾਰਾਂ ਨੂੰ ਗੈਸ ਕੁਨੈਸ਼ਕਨ, ਦੀਨ ਦਿਆਲ ਉਪਾਦਿਆ ਵਿਕਾਸ ਯੋਜਨਾ ਤਹਿਤ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਵੀ ਲਿਆ।
ਇਸ ਦੌਰਾਨ ਸ੍ਰੀ ਸਾਂਪਲਾ ਨੇ ਦੱਸਿਆ ਕਿ ਦੀਨ ਦਿਆਲ ਉਪਾਦਿਆ ਵਿਕਾਸ ਯੋਜਨਾ ਤਹਿਤ ਬੁੱਢਾਬੜ ਪਿੰਡ ਵਿੱਚ ਬਿਜਲੀ ਘਰ, ਨਵੀਆਂ ਪੁਰਾਣੀਆਂ ਬਿਜਲੀ ਦੀਆਂ ਤਾਰਾਂ ਬਦਲਣ ਅਤੇ ਨਵੇਂ ਟਰਾਂਸਫਰ ਲਈ 82 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਨੇ ਓਲਡ ਏਜ਼ ਹੋਮ ਲਈ ਕੇਂਦਰ ਵਲੋਂ ਸਹਾਇਤਾ ਫੰਡ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਅਤੇ ਵਿਦਿਆਰਥੀਆਂ ਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕਿਸ਼ਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸੀਨੀਅਰ ਡਿਪਟੀ ਮੇਅਰ ਸ੍ਰੀ ਪ੍ਰੇਮ ਸਿੰਘ ਪਿੱਪਲਾਂਵਾਲਾ, ਡਿਪਟੀ ਮੇਅਰ ਸ੍ਰੀਮਤੀ ਸ਼ੁਕਲਾ ਸ਼ਰਮਾ, ਸ੍ਰੀ ਸਾਹਿਲ ਸਾਂਪਲਾ, ਬੀਬੀ ਸੁਖਦੇਵ ਕੌਰ ਸੱਲਾਂ, ਸ੍ਰੀ ਗੋਪਾਲ ਅਗਰਵਾਲ ਅਤੇ ਸ੍ਰੀ ਭਾਰਤ ਭੂਸ਼ਨ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
No comments:
Post a Comment