- ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉਚਾ ਚੁੱਕਣ ਲਈ 'ਸਮਰਪਣ' ਸੰਸਥਾ ਨਾਲ ਜੁੜਨ ਦਾ ਦਿੱਤਾ ਸੁਨੇਹਾ
- ਕਿਹਾ, ਲੋੜਵੰਦ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗੀ 'ਸਮਰਪਣ' ਸੰਸਥਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਨੀ ਸੱਜਣ 'ਸਮਰਪਣ' ਸੰਸਥਾ ਲਈ ਆਪਣੇ ਜਾਂ ਆਪਣੇ ਬੱਚਿਆਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਸਹਾਇਤਾ ਦੇ ਸਕਦੇ ਹਨ। ਇਨ੍ਹਾਂ ਵਿਸ਼ੇਸ਼ ਦਿਨਾਂ ਸਬੰਧੀ ਇਕ ਪਰਚੀ 365 ਰੁਪਏ ਦੀ ਕੱਟੀ ਜਾਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਰਚੀ 'ਤੇ ਵਿਸ਼ੇਸ਼ ਦਿਨ ਬਾਰੇ ਜ਼ਿਕਰ ਵੀ ਕੀਤਾ ਜਾਵੇਗਾ, ਤਾਂ ਜੋ 'ਸਮਰਪਣ' ਸੰਸਥਾ ਵਲੋਂ ਉਸ ਦਿਨ ਸਬੰਧਤ ਦਾਨੀ ਸੱਜਣ ਨੂੰ ਮੁਬਾਰਕਵਾਦ ਵੀ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਹਾਣ ਦਾ ਬਣਾਉਣ ਲਈ ਇਹ ਯਤਨ ਕਾਫ਼ੀ ਕਾਰਗਰ ਸਾਬਤ ਹੋਵੇਗਾ। ਦਾਨੀ ਸੱਜਣ ਵਲੋਂ ਦਿੱਤਾ ਗਿਆ ਇਕ ਰੁਪਇਆ ਦਾਨ ਕਿਸੇ ਲੋੜਵੰਦ ਵਿਦਿਆਰਥੀ ਲਈ ਵਰਦਾਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਹੀ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਅਤੇ ਫੰਡ ਸਕੂਲਾਂ ਦੇ ਵੈਲਫੇਅਰ ਫੰਡ ਵਿੱਚ ਡਿਜ਼ੀਟਲ ਟਰਾਂਸਫਰ ਕੀਤੇ ਜਾਣਗੇ, ਤਾਂ ਜੋ ਸਕੂਲਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਹੋ ਸਕਣ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸੰਸਥਾ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ 'ਸਮਰਪਣ' ਸੰਸਥਾ ਲਈ ਇਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਆਪਣੇ ਜਾਂ ਆਪਣੇ ਬੱਚਿਆਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਵਿਸ਼ੇਸ਼ ਪਰਿਵਾਰਕ ਦਿਨ 'ਤੇ ਹਰ ਸਾਲ 365 ਰੁਪਏ ਦੀ ਪਰਚੀ 'ਸਮਰਪਣ' ਸੰਸਥਾ ਲਈ ਕਟਵਾਉਣ ਤਾਂ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾ ਸਕੇ ਅਤੇ ਵਿਦਿਆ ਦੇ ਪੱਧਰ ਨੂੰ ਹੋਰ ਉਚਾ ਚੁਕਿਆ ਜਾ ਸਕੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਸ੍ਰੀ ਧੀਰਜ ਵਸ਼ਿਸ਼ਟ ਵੀ ਮੌਜੂਦ ਸਨ।
No comments:
Post a Comment