ਹੁਸ਼ਿਆਰਪੁਰ, 17 ਨਵੰਬਰ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਸੁਨੀਲ ਕੁਮਾਰ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਪ੍ਰਧਾਨਗੀ ਹੇਠ ਕੋਰਟ ਕੰਪਲੈਕਸ ਵਿਖੇ ਸ਼ਿਕਾਇਤਾਂ ਨਿਵਾਰਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਹੈਲਪ ਡੈਸਕ ਲਗਾਏ ਗਏ।
ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਸੁਨੀਲ ਕੁਮਾਰ ਅਰੋੜਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗ ਜਿਵੇਂ ਕਿ ਸਿਹਤ ਵਿਭਾਗ, ਸਿੱਖਿਆ ਵਿਭਾਗ, ਫੂਡ ਸਪਲਾਈ, ਲੇਬਰ ਵਿਭਾਗ, ਭਲਾਈ ਵਿਭਾਗ ਆਦਿ ਵੱਲੋਂ ਆਪਣੇ- ਆਪਣੇ ਬੈਂਚ ਲਗਾਏ ਗਏ ਅਤੇ ਆਮ ਜਨਤਾ ਨੂੰ ਆਪਣੀਆਂ ਸੇਵਾਵਾਂ
ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਨੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਲਈ ਸਬੰਧਤ ਵਿਭਾਗਾਂ ਨਾਲ ਜਾਣੂ ਕਰਵਾਇਆ ਅਤੇ ਆਮ ਜਨਤਾ ਦੇ ਰੋਜ਼ਾਨਾ ਜੀਵਨ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਮੌਕੇ 'ਤੇ ਹੱਲ ਵੀ ਕੀਤਾ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਸ ਸ਼ਿਕਾਇਤਾਂ ਨਿਵਾਰਨ ਕੈਂਪ ਵਿਚ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਿੱਥੇ ਮੌਕੇ 'ਤੇ ਨਿਪਟਾਰਾ ਕੀਤਾ ਜਾਂਦਾ ਹੈ, ਉੱਥੇ ਹੀ ਆਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।
ਇਸ ਮੌਕੇ ਸਿਵਲ ਜੱਜ ਸੀਨੀਅਰ ਡਵੀਜਨ ਸ੍ਰੀ ਹਰਸਿਮਰਨਜੀਤ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਅਸ਼ੀਸ਼ ਸਾਹਲਦੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment