- 411 ਐਫ.ਆਈ.ਆਰ. ਦਰਜ, 1 ਕਰੋੜ ਤੋਂ ਵੱਧ ਦੇ ਕੀਤੇ ਜੁਰਮਾਨੇ
- ਆਨ ਲਾਈਨ ਪੋਰਟਲ 'ਤੇ ਦਿੱਤੀ ਜਾ ਸਕਦੀ ਹੈ ਨਜਾਇਜ਼ ਮਾਈਨਿੰਗ ਦੀ ਸੂਚਨਾ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਾਈਨਰ ਮਿਨਰਲ ਦੀ ਨਿਕਾਸੀ ਲਈ
2 ਖੱਡਾਂ ਆਕਸ਼ਨ 'ਤੇ ਹਨ, ਜਦਕਿ ਤਹਿਸੀਲ ਹੁਸ਼ਿਆਰਪੁਰ ਵਿੱਚ ਰੇਤਾ ਦੀ ਖੱਡ ਬਸੀ ਗੁਲਾਮ ਹੁਸੈਨ ਅਤੇ ਤਹਿਸੀਲ ਮੁਕੇਰੀਆਂ ਵਿੱਚ ਗਰੈਵਲ ਦੀ ਖੱਡ ਸੁਖਚੈਨਪੁਰ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਕੀਤੀ ਗਈ ਕਾਰਵਾਈ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 411 ਐਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 1 ਕਰੋੜ 16 ਲੱਖ 80 ਹਜ਼ਾਰ 484 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਜਾਇਜ਼ ਮਾਈਨਿੰਗ ਕਿਸੇ ਵੀ ਤਰੀਕੇ ਨਾਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਸਾਹਮਣੇ ਆਇਆ, ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਰੋਕਣ ਲਈ ਪੰਜਾਬ ਸਰਕਾਰ ਵਲੋਂ ਆਨ ਲਾਈਨ ਪੋਰਟਲ ਬਣਾਇਆ ਗਿਆ ਹੈ, ਜਿਸ 'ਤੇ ਨਜਾਇਜ਼ ਮਾਈਨਿੰਗ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਧਿਆਨ ਵਿੱਚ ਆਉਂਦੀ ਹੈ, ਤਾਂ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਵੈਬਸਾਈਟ PB-GRAMS ONLINE PORTAL 'ਤੇ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ 01882-220302, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ ਮਾਈਨਿੰਗ ਦੇ ਮੋਬਾਇਲ ਨੰ: 98729-97863 ਅਤੇ ਈਮੇਲ ਆਈ.ਡੀ. adcghoshiarpur0gmail.com 'ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ।
No comments:
Post a Comment