- ਕਿਹਾ, ਵੱਧ ਤੋਂ ਵੱਧ ਯੋਗ ਉਮੀਦਵਾਰਾਂ ਦੀਆਂ ਬਣਾਈਆਂ ਜਾਣ ਵੋਟਾਂ
ਕਮਿਸ਼ਨਰ ਜਲੰਧਰ ਡਵੀਜ਼ਨ-ਕਮ-ਰੋਲ ਅਬਜ਼ਰਵਰ,ਆਈ.ਏ.ਐਸ. ਸ੍ਰੀ ਰਾਜ ਕਮਲ ਚੌਧਰੀ ਨੇ ਚੈਕਿੰਗ ਦੌਰਾਨ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਵੋਟਾਂ ਬਣਾਉਣ ਦੇ ਲਈ ਨੌਜਵਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਚੋਣ ਹਲਕਾ-42 ਸ਼ਾਮ ਚੁਰਾਸੀ ਦੇ ਪੋਲਿੰਗ ਬੂਥ ਸਰਕਾਰੀ ਐਲੀਮੈਂਟਰੀ ਸਕੂਲ ਨਸਰਾਲਾ ਤੇ ਸਿੰਗੜੀਵਾਲ ਅਤੇ ਵਿਧਾਨ ਸਭਾ ਚੋਣ ਹਲਕਾ-43 ਦੇ ਬੂਥ ਸਰਕਾਰੀ ਸੀਨੀਅਰ ਸਕੂਲ ਪਿੰਪਲਾਂਵਾਲਾ ਦੀ ਅਚਨਚੇਤ ਚੈਕਿੰਗ ਵੀ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਨੇ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਸ਼ਲਾਘਾਂ ਕੀਤੀ। ਉਨ੍ਹਾਂ ਨੇ ਵਧੀਆ ਕੰਮ ਕਰ ਰਹੇ ਬੂਥ ਲੈਵਲ ਅਫ਼ਸਰਾਂ ਨੂੰ ਪ੍ਰਸ਼ੰਸਾ ਪੱਤਰ ਦੇਦ ਦੀ ਗੱਲ ਵੀ ਆਖੀ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ, ਤਹਿਸੀਲਦਾਰ ਅਰਵਿੰਦ ਕੁਮਾਰ ਵਰਮਾ, ਬੀ.ਡੀ.ਪੀ.ਓ. ਸੁਖਦੇਸ਼ ਸਿੰਘ ਅਤੇ ਚੋਣ ਤਹਿਸੀਲਦਾਰ ਕਰਨੈਲ ਸਿੰਘ ਵੀ ਮੌਜੂਦ ਸਨ।
No comments:
Post a Comment