- ਕਿਹਾ, ਹੁਣ ਤੱਕ 3,37,026 ਮੀਟਰਕ ਟਨ ਝੋਨਾ ਮੰਡੀਆਂ 'ਚ ਪੁੱਜਾ
- ਵੱਖ-ਵੱਖ ਖਰੀਦ ਏਜੰਸੀਆਂ ਵਲੋਂ 3,36,794 ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਜਿੱਥੇ ਕਿਸਾਨਾਂ ਨੂੰ ਸਮੇਂ-ਸਿਰ ਅਦਾਇਗੀ ਕੀਤੀ ਜਾ ਰਹੀ ਹੈ, ਉਥੇ ਲਿਫਟਿੰਗ ਦਾ ਕੰਮ ਵੀ ਸੁਚੱਜੇ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 2,97,809 ਮੀਟ੍ਰਿਕ ਟਨ (96 ਫੀਸਦੀ) ਲਿਫਟਿੰਗ ਕੀਤੀ ਜਾ ਚੁੱਕੀ ਹੈ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਸੁਕਾ ਕੇ ਹੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਇਸ ਦਿਨ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 3,30,671 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ, ਜਿਸ ਮੁਤਾਬਕ ਇਸ ਸੀਜ਼ਨ ਵਿੱਚ ਪਿਛਲੇ ਸਾਲ ਨਾਲੋਂ 6355 ਮੀਟ੍ਰਿਕ ਟਨ ਝੋਨੇ ਦੀ ਵਾਧੂ ਖਰੀਦ ਹੋ ਚੁੱਕੀ ਹੈ।
No comments:
Post a Comment