ਹੁਸ਼ਿਆਰਪੁਰ 21 ਨਵੰਬਰ:ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜਿਥੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਉਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਚਾਲੂ ਕੀਤੀ ਗਈ 'ਸਮਰਪਣ' ਸਕੀਮ ਲਈ ਵੱਧ ਤੋਂ ਵੱਧ ਜਾਗਰੂਕਤਾ ਵੀ ਫੈਲਾਈ ਜਾਵੇਗੀ, ਇਸ ਲਈ ਸੁਸਾਇਟੀ ਦੇ ਮੈਂਬਰ ਦਾਨੀ ਸੱਜਣਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ। ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਰੈਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਵਲੋਂ
ਸਮਾਜ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰੱਖੇ ਜਾਣਗੇ, ਤਾਂ ਜੋ ਜ਼ਰੂਰਤਮੰਦ ਸਹੂਲਤਾਂ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਜਿਥੇ ਹੋਣਹਾਰ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ, ਉਥੇ ਜ਼ਰੂਰਤਮੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਵੀਲ੍ਹਚੇਅਰਜ਼ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦਕਿ ਰੈਡ ਕਰਾਸ ਸੁਸਾਇਟੀ ਵਲੋਂ ਸ਼ੁਰੂ ਕੀਤਾ ਗਿਆ 'ਸਾਂਝੀ ਰਸੋਈ' ਪ੍ਰੋਜੈਕਟ ਪੰਜਾਬ ਵਿੱਚੋਂ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ 'ਸਾਂਝੀ ਰਸੋਈ' ਵਿੱਚ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਖਾਣੇ ਦੀ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਂਚ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਆਉਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਇਸ ਦੀਆਂ ਸਬੰਧਤ ਬਰਾਂਚਾਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਨਾਲ-ਨਾਲ ਸੰਸਥਾ ਵਲੋਂ ਚਾਲੂ ਕੀਤੇ ਗਏ ਨਵੇਂ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ।
ਇਸ ਮੌਕੇ ਸਕੱਤਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਜ਼ਿਲ੍ਹਾ ਰੈਡ ਕਰਾਸ ਕਾਰਜਕਾਰਨੀ ਕਮੇਟੀ ਦੇ ਮੈਂਬਰ ਸ੍ਰੀਮਤੀ ਵਿਨੋਦ ਓਹਰੀ, ਪ੍ਰੋ: ਕੁਲਦੀਪ ਕੋਹਲੀ, ਸ੍ਰੀਮਤੀ ਮਨਜੀਤ ਵਾਲੀਆ, ਸ੍ਰੀ ਰਾਜੀਵ ਬਾਜਾਜ, ਸ੍ਰੀਮਤੀ ਕੁਮਕੁਮ ਸੂਦ, ਸ੍ਰੀਮਤੀ ਕੀਰਤੀ ਜੇ ਸਿੰਘ, ਸ੍ਰੀਮਤੀ ਨੀਸ਼ੀ ਮੋਦੀ, ਸ੍ਰੀਮਤੀ ਊਸ਼ਾ ਨਾਇਰ, ਸ੍ਰੀਮਤੀ ਆਸ਼ਾ ਅਗਰਵਾਲ, ਸ੍ਰੀਮਤੀ ਕਰਮਜੀਤ ਕੌਰ ਆਹਲੂਵਾਲੀਆ, ਸ੍ਰੀਮਤੀ ਹਰਲੀਨ ਦਿਓਲ, ਸ੍ਰੀਮਤੀ ਭੁਪਿੰਦਰ ਗੁਪਤਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

No comments:
Post a Comment