ਹੁਸ਼ਿਆਰਪੁਰ, 28 ਨਵੰਬਰ:ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰਵਾਏ ਜਾਣ ਵਾਲੇ ਮਾਸ ਕੌਂਸਲਿੰਗ ਪ੍ਰੋਗਰਾਮ ਤਹਿਤ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਮਾਸ
ਕੌਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਨੇੜੇ ਦੇ ਸਕੂਲਾਂ ਦੇ ਕਰੀਬ 550 ਵਿਦਿਆਰਥੀ ਸ਼ਾਮਲ ਹੋਏ। ਇਸ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਅਫ਼ਸਰ ਸ੍ਰੀ ਜਸਵੰਤ ਰਾਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀ ਮੋਹਨ ਸਿੰਘ ਲੇਹਲ, ਗਾਇਡੈਂਸ ਕੌਂਸਲਰ ਸ੍ਰੀ ਬੇਅੰਤ ਸਿੰਘ, ਪ੍ਰਿੰਸੀਪਲ ਦਲਬੀਰ ਕੌਰ, ਆਈ.ਟੀ.ਆਈ. ਤੋਂ ਸ੍ਰੀ ਹਰਬੰਸ ਸਿੰਘ, ਸ੍ਰੀ ਵਰੁਣ ਨਈਅਰ, ਸਿਟੀ ਗਰੁੱਪ ਆਫ਼ ਇੰਸਟੀਚਿਊਟ ਜਲੰਧਰ ਤੋਂ ਸ੍ਰੀ ਪੰਕਜ ਅਰੋੜਾ, ਸੀ-ਪਾਈਟ ਕੈਂਪ ਤਲਵਾੜਾ ਤੋਂ ਮੇਜਰ ਦਲਬੀਰ ਸਿੰਘ, ਫੂਡ ਕਰਾਫ਼ਟ ਇੰਸਟੀਚਿਊਟ ਤੋਂ ਸ੍ਰੀ ਅਸ਼ਵਨੀ ਕੁਮਾਰ, ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਦਫ਼ਤਰ ਤੋਂ ਸ੍ਰੀ ਗੁਰਜੀਤ ਲਾਲ ਨੇ ਵਿਦਿਆਰਥੀਆਂ ਨੂੰ ਬਾਹਰਵੀਂ ਤੋਂ ਬਾਅਦ ਕੀਤੇ ਜਾਣ ਵਾਲੇ ਕਿੱਤਾਮੁਖੀ ਕੋਰਸਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
No comments:
Post a Comment