- ਪਾਬੰਦੀਸ਼ੁਦਾ ਅਤੇ ਨਕਲੀ ਪੈਸਟੀਸਾਈਡ ਦੀ ਵਿਕਰੀ 'ਤੇ ਲਗਾਈ ਪਾਬੰਦੀ
ਜਾਰੀ ਕੀਤੇ ਗਏ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਐਸ.ਐਸ.ਪੀ. ਹੁਸ਼ਿਆਰਪੁਰ ਵਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਲੁੱਟ ਖੋਹ ਦੀਆਂ ਕਾਫ਼ੀ ਵਾਰਦਾਤਾਂ ਹੋਈਆਂ ਹਨ ਅਤੇ ਜਦੋਂ ਇਨ੍ਹਾਂ ਵਾਰਦਾਤਾਂ ਸਬੰਧੀ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ਼ ਚੈਕ ਕੀਤੀ ਜਾਂਦੀ ਹੈ, ਤਾਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਦੇ ਮੂੰਹ ਢਕੇ ਹੋਣ ਕਾਰਨ ਸ਼ਨਾਖਤ ਨਹੀਂ ਹੁੰਦੀ। ਇਸ ਕਰਕੇ ਦੋਸ਼ੀਆਂ ਦੀ ਸ਼ਨਾਖਤ ਅਤੇ ਆਮ ਜਨਤਾ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਰਸ਼ਾਂ ਵਲੋਂ ਮੂੰਹ ਢੱਕ ਕੇ ਦੋਪਹੀਆ ਵਾਹਨ ਚਲਾਉਣ 'ਤੇ ਪਾਬੰਦੀ ਲਗਾਉਣਾ ਅਤੀ ਜ਼ਰੂਰੀ ਬਣ ਗਿਆ ਸੀ। ਇਹ ਹੁਕਮ 5 ਜਨਵਰੀ 2018 ਤੱਕ ਲਾਗੂ ਰਹੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਾਬੰਦੀਸ਼ੁੰਦਾ ਅਤੇ ਨਕਲੀ ਪੈਸਟੀਸਾਈਡ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕੀਤੀ ਜਾਵੇ।
No comments:
Post a Comment