ਹੁਸ਼ਿਆਰਪੁਰ, 9 ਨਵੰਬਰ: 'ਕੁਨੈਕਟਿੰਗ ਟੂ ਸਰਵ' ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਈਕਲ ਰੈਲੀ ਕੱਢੀ ਗਈ ਅਤੇ ਇਸ ਸਾਈਕਲ ਰੈਲੀ ਨੂੰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਵਲੋਂ ਸੈਸ਼ਨ ਕੋਰਟ ਹੁਸ਼ਿਆਰਪੁਰ ਤੋਂ ਰਵਾਨਾ ਕੀਤਾ ਗਿਆ।
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਇਸ ਜਾਗਰੂਕਤਾ ਸਾਈਕਲ ਰੈਲੀ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਹੈ ਕਿ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਕੌਮੀ ਕਾਨੂੰਨੀ ਸੇਵਾਵਾਂ
ਅਥਾਰਟੀ, ਨਵੀਂ ਦਿੱਲੀ ਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ. ਮਾਨ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 'ਕੂਨੈਕਟਿੰਗ ਟੂ ਸਰਵ' ਕੌਮੀ ਜਨ ਚੇਤਨਾ ਮੁਹਿੰਮ 18 ਨਵੰਬਰ ਤੱਕ ਚਲਾਈ ਜਾ ਰਹੀ ਹੈ, ਜਿਸ ਦਾ ਆਗਾਜ਼ ਜਾਗਰੂਕਤਾ ਸਾਈਕਲ ਰੈਲੀ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਸ ਰੋਜ਼ਾ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਡੋਰ ਟੂ ਡੋਰ ਲੋਕਾਂ ਨਾਲ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਰਾਬਤਾ ਕਾਇਮ ਕੀਤਾ ਜਾਵੇਗਾ, ਤਾਂ ਜੋ ਉਹ ਆਪਣੇ ਹੱਕਾਂ ਅਤੇ ਅਧਿਕਾਰਾਂ ਬਾਰੇ ਜਾਣੂ ਹੋ ਸਕਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਹਾ ਲੈਣਾ ਚਾਹੀਦਾ ਹੈ।
ਇਹ ਜਾਗਰੂਕਤਾ ਸਾਈਕਲ ਰੈਲੀ ਸੈਸ਼ਨ ਕੋਰਟ ਤੋਂ ਸ਼ੁਰੂ ਹੋ ਕੇ ਮਾਹਿਲਪੁਰ ਚੌਕ, ਸਦਰ ਚੌਕ, ਸ਼ਿਮਲਾ ਪਹਾੜੀ ਚੌਕ, ਧੋਬੀਘਾਟ, ਭੰਗੀ ਪੁੱਲ, ਸ਼ਿਰਾਜ ਸਿਨੇਮਾ, ਬੱਸ ਸਟੈਂਡ ਚੌਕ, ਕਮਾਲਪੁਰ ਚੌਕ ਅਤੇ ਸਰਕਾਰੀ ਕਾਲਜ ਚੌਕ ਤੋਂ ਹੁੰਦੀ ਹੋਈ ਸੈਸ਼ਨ ਕੋਰਟ ਹੁਸ਼ਿਆਰਪੁਰ ਵਿਖੇ ਸਮਾਪਤ ਹੋਈ। ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ, ਸੀ.ਜੇ.ਐਮ.ਸ੍ਰੀ ਅਸ਼ੀਸ਼ ਸਾਲਦੀ, ਜ਼ਿਲ੍ਹਾ ਪ੍ਰਧਾਨ ਬਾਰ ਐਸੋਸੀਏਸ਼ਨ ਸ੍ਰੀ ਆਰ.ਪੀ. ਧੀਰ ਤੋਂ ਇਲਾਵਾ ਹੋਰ ਵੀ ਜੱਜ ਸਾਹਿਬਾਨ, ਵਕੀਲ ਸਾਹਿਬਾਨ, ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ, ਪੀ.ਐਲ.ਵੀ. ਅਤੇ ਇਲਾਕਾ ਵਾਸੀ ਹਾਜ਼ਰ ਸਨ।

No comments:
Post a Comment