ਹੁਸ਼ਿਆਰਪੁਰ, 20 ਨਵੰਬਰ:ਰਿਜ਼ੀਨਲ ਟਰਾਂਸਪੋਰਟ ਦਫ਼ਤਰ ਵਲੋਂ ਏ.ਟੀ.ਓ. ਸ੍ਰੀ ਪਿਆਰਾ ਸਿੰਘ ਦੀ ਰਹਿਨੁਮਾਈ ਹੇਠ ਵਰਲਡ ਐਕਸੀਡੈਂਟ ਵਿਕਟਿਮ ਡੇਅ 'ਤੇ ਆਟੋਮੇਟਿਡ ਡਰਾਈਵਿੰਗ
ਸੈਂਟਰ 'ਤੇ ਸ਼ਰਧਾਂਜ਼ਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮੌਜੂਦ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਦੋ ਮਿੰਟ ਦਾ ਮੌਨ ਰੱਖ ਕੇ ਵਰਲਡ ਐਕਸੀਡੈਂਟ ਵਿਕਟਿਮ ਡੇਅ 'ਤੇ ਸ਼ਰਧਾਂਜ਼ਲੀ ਅਰਪਿਤ ਕੀਤੀ ਗਈ। ਆਪਣੇ ਸੰਬੋਧਨ ਵਿੱਚ ਏ.ਟੀ.ਓ. ਪਿਆਰਾ ਸਿੰਘ ਨੇ ਕਿਹਾ ਕਿ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਸਭ ਤੋਂ ਵੱਧ ਸੜਕ ਦੁਰਘਟਨਾਵਾਂ ਟਰੈਫਿਕ ਨਿਯਮਾਂ ਦਾ ਪਾਲਣ ਨਾ ਕਰਨ ਕਰਕੇ ਹੁੰਦੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਜ਼ਰੂਰ ਕਰਨ। ਇਸ ਦੋਰਾਨ ਵੱਖ-ਵੱਖ ਬੁਲਾਰਿਆਂ ਵਲੋਂ ਟਰੈਫਿਕ ਨਿਯਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ 'ਤੇ ਇੰਸਪੈਕਟਰ ਟਰੈਫਿਕ ਪਰਮਜੀਤ ਕੌਰ, ਏ.ਐਸ.ਆਈ. ਸਤਨਾਮ ਸਿੰਘ, ਕੁਲਦੀਪ ਸਿੰਘ, ਰਘਬੀਰ ਸਿੰਘ, ਗੁਰਮੀਤ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਵਿਦਿਆਰਥੀ ਮੌਜੂਦ ਸਨ।

No comments:
Post a Comment