- ਸਰਕਾਰੀ ਸਕੂਲ ਚੋਹਾਲ ਵਿਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 19 ਸਕੂਲਾਂ ਨੂੰ ਦਿੱਤੀ ਸਿੱਖਿਆ ਸਮੱਗਰੀ
- ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਸਿੱਖਿਆ ਸਮੱਗਰੀ ਮੁਹੱਈਆ ਕਰਾਉਣ ਲਈ ਸੋਨਾਲੀਕਾ ਗਰੁੱਪ ਦੀ ਕੀਤੀ ਸਰਾਹਨਾ
- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੀ ਗਈ 'ਸਮਰਪਣ' ਸੰਸਥਾ ਦੇ ਸਟਿੱਕਰ ਨੂੰ ਵੀ ਕੀਤਾ ਲਾਂਚ
ਸਮਾਗਮ ਦਾ ਆਗਾਜ਼ ਸ਼ਮ੍ਹਾਂ ਰੌਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸੋਨਾਲੀਕਾ ਇੰਟਰ ਨੈਸ਼ਨਲ ਟਰੈਕਟਰ ਲਿਮਟਡ ਦੇ ਸਹਿਯੋਗ ਨਾਲ 19 ਐਲੀਮੈਂਟਰੀ ਸਕੂਲਾਂ ਲਈ ਦਰੀਆ, ਖਿਡੌਣੇ, ਕੁਰਸੀਆਂ ਤੋਂ ਇਲਾਵਾ ਪੜ੍ਹਨ ਸਮੱਗਰੀ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਸਰਾਹਨਾ ਯੋਗ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਵਿੱਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਵੀ ਮਨਾਇਆ ਜਾ ਰਿਹਾ ਹੈ। ਇਸੇ ਕਰਕੇ ਸਰਕਾਰ ਵਲੋਂ ਅੱਜ ਦੇ ਦਿਨ ਰਾਜ ਦੇ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਆਗਾਜ਼ ਕਰਕੇ ਸਿੱਖਿਆ ਦੇ ਖੇਤਰ ਵਿੱਚ ਨਵਾਂ ਉਪਰਾਲਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਬਾਲ ਦਿਵਸ 'ਤੇ ਸਿੱਖਿਆ ਵਿਭਾਗ ਅਤੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਆਪਣੇ ਟੀਚਿਆਂ ਨੂੰ ਸਖਤ ਮਿਹਨਤ ਨਾਲ ਹਾਸਲ ਕਰਦੇ ਹੋਏ ਬੁਲੰਦੀਆਂ ਨੂੰ ਛੂਹਣਾ ਹੈ। ਇਸ ਲਈ ਵਿਦਿਆਰਥੀਆਂ ਨੂੰ ਕੜੀ ਮਿਹਨਤ ਨਾਲ ਸਿੱਖਿਆ ਹਾਸਲ ਕਰਦੇ ਹੋਏ ਅੱਗੇ ਵੱਧਣਾ ਚਾਹੀਦਾ ਹੈ। ਇਸ ਦੌਰਾਨ ਛੋਟੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਅਤੇ ਨਾਟਕ ਦਾ ਮੰਚਨ ਵੀ ਕੀਤਾ ਗਿਆ, ਜਿਸ ਦੀ ਸਾਰਿਆਂ ਵਲੋਂ ਸਰਾਹਨਾ ਕੀਤੀ ਗਈ। ਡਿਪਟੀ ਕਮਿਸ਼ਨਰ ਵਲੋਂ ਖੇਡਾਂ ਅਤੇ ਸਿੱਖਿਆ ਸਮੇਤ ਬਾਕੀ ਖੇਤਰਾਂ ਵਿੱਚ ਉਪਲਬੱਧੀਆਂ ਹਾਸਲ ਕਰਨ ਵਾਲੇ 64 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ 'ਬੇਟੀ ਪੜ੍ਹਾਓ-ਬੇਟੀ ਬਚਾਓ' ਮਹਿੰਮ ਤਹਿਤ ਸਕੂਲ ਵਿੱਚ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਦਾਨੀ ਸੱਜਣ ਸ੍ਰੀ ਪਿਆਰੇ ਲਾਲ ਸੈਣੀ ਦੇ ਸਹਿਯੋਗ ਨਾਲ ਬੱਚੀਆਂ ਲਈ ਲਗਾਈ ਗਈ ਸੈਨੀਟਰੀ ਪੈਡ ਵੈਡਿੰਗ ਮਸ਼ੀਨ ਨੂੰ ਸਕੂਲ ਲਈ ਸਮਰਿਪਤ ਕੀਤਾ ਗਿਆ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਵਿੱਚ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ 'ਸਮਰਪਣ' ਨਾਮਕ ਸੰਸਥਾ ਦਾ ਇਕ ਸਟਿੱਕਰ ਵੀ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਇਹ ਸਟਿੱਕਰ ਉਨ੍ਹਾਂ ਦਾਨੀ ਸੱਜਣਾਂ ਨੂੰ ਦਿੱਤਾ ਜਾਵੇਗਾ, ਜੋ 'ਸਮਰਪਣ' ਸੰਸਥਾ ਲਈ ਵਿਦਿਆਰਥੀਆਂ ਦੀ ਪੜ੍ਹਾਈ ਵਾਸਤੇ ਆਪਣੇ ਬੱਚਿਆਂ ਦੇ ਜਨਮ ਦਿਨ ਜਾਂ ਵਿਸ਼ੇਸ਼ ਪਰਿਵਾਰਕ ਸਮਾਗਮ ਦੌਰਾਨ ਹਰ ਰੋਜ਼ ਇਕ ਰੁਪਏ ਦੇ ਹਿਸਾਬ ਨਾਲ 365 ਰੁਪਏ ਦਾਨ ਕਰਨਗੇ, ਤਾਂ ਜੋ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕੀਤਾ ਜਾਵੇ। ਸਮਾਮਗ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸੰਦੀਪ ਸੂਦ ਨੇ ਬਾਖੂਬੀ ਨਿਭਾਈ।
ਇਸ ਮੌਕੇ 'ਤੇ ਸੋਨਾਲੀਕਾ ਇੰਟਰ ਨੈਸ਼ਨਲ ਟਰੈਕਟਰ ਲਿਮਟਡ ਤੋਂ ਜੇ.ਐਸ. ਚੌਹਾਨ, ਉਘੇ ਦਾਨੀ ਸੱਜਣ ਸ੍ਰੀ ਪਿਆਰੇ ਲਾਲ ਸੈਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਸਲਵਿੰਦਰ ਸਿੰਘ ਸਮਰਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਮੋਹਨ ਸਿੰਘ ਲੇਹਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਕੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਧੀਰਜ ਵਸ਼ਿਸ਼ਟ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਪ੍ਰਿੰਸੀਪਲ ਇੰਦਰਾ ਰਾਣੀ, ਪ੍ਰਿੰਸੀਪਲ ਲਲਿਤਾ ਰਾਣੀ, ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਸਰਪੰਚ ਗੁਰਬਖਸ਼ ਕੌਰ ਸਮੇਤ ਭਾਰੀ ਸੰਖਿਆ ਵਿੱਚ ਸਕੂਲ ਦੇ ਵਿਦਿਆਰਥੀ ਅਤੇ ਸਕੂਲ ਸਟਾਫ਼ ਮੌਜੂਦ ਸਨ।
No comments:
Post a Comment