ਹੁਸ਼ਿਆਰਪੁਰ, 28 ਨਵੰਬਰ:ਸੇਵਾ ਦਾ ਅਧਿਕਾਰ ਐਕਟ ਤਹਿਤ ਰਾਜ ਦੇ ਨਿਵਾਸੀਆਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਜੇਕਰ ਕਿਸੇ ਨੂੰ ਇਸ ਸਬੰਧੀ ਕੋਈ
ਸਮੱਸਿਆ ਆਉਂਦੀ ਹੈ, ਤਾਂ ਉਹ ਆਪਣੀ ਸ਼ਿਕਾਇਤ ਕਮਿਸ਼ਨ ਨੂੰ ਦਰਜ ਕਰਵਾ ਸਕਦਾ ਹੈ। ਸੇਵਾ ਦਾ ਅਧਿਕਾਰ ਐਕਟ ਕਮਿਸ਼ਨ ਦੇ ਕਮਿਸ਼ਨਰ ਸ੍ਰੀ ਪੰਕਜ ਮਹਾਜਨ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਲਗਾਏ ਗਏ ਵਿਸ਼ੇਸ਼ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਸੇਵਾ ਦਾ ਅਧਿਕਾਰ ਐਕਟ ਸਬੰਧੀ ਸਾਰਿਆਂ ਨੂੰ ਮੁਢਲੀ ਜਾਣਕਾਰੀ ਹੋਣੀ ਅਤਿ ਜ਼ਰੂਰੀ ਹੈ। ਇਸ ਐਕਟ ਤਹਿਤ 351 ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਉਣਾ ਲਾਜ਼ਮੀ ਹੈ। ਇਸ ਮੌਕੇ 'ਤੇ ਹੈਡਮਾਸਟਰ ਜਗਦੀਸ਼ ਲਾਲ, ਇੰਸਟਰਕਟਰ ਨੀਲਮ ਰਾਣੀ ਸਮੇਤ ਸਿਖਲਾਈ ਸੰਸਥਾ ਦੀਆਂ ਵਿਦਿਆਰਥਣਾਂ ਸ਼ਾਮਲ ਸਨ।
No comments:
Post a Comment