- ਦਾਨੀ ਸੱਜਣਾਂ ਤੋਂ ਇਲਾਵਾ ਸੰਸਥਾਵਾਂ ਵੀ ਪਾ ਰਹੀਆਂ ਨੇ ਯੋਗਦਾਨ
- ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਨੇ ਰੈਡ ਕਰਾਸ ਸੁਸਾਇਟੀ ਨੂੰ ਸੌਂਪਿਆ 50 ਹਜ਼ਾਰ ਰੁਪਏ ਦਾ ਚੈਕ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਉਕਤ ਸੰਸਥਾ ਦੇ ਪ੍ਰਧਾਨ ਸ. ਸੇਵਾ ਸਿੰਘ,ਮੈਂਬਰ ਸ. ਅਮਰੀਕ ਸਿੰਘ ਸੀਹਰਾ, ਜਸਪਾਲ ਸਿੰਘ ਭੰਬਰਾਂ, ਰਾਜਵਿੰਦਰ ਸਿੰਘ ਰਾਹਸੀ ਅਤੇ ਸ. ਗੁਰਚਰਨ ਸਿੰਘ ਵਲੋਂ 'ਸਾਂਝੀ ਰਸੋਈ ' ਨੂੰ 50 ਹਜ਼ਾਰ ਰੁਪਏ ਦਾ ਚੈਕ ਭੇਟ ਕੀਤਾ ਗਿਆ ਹੈ। ਰਾਮਗੜ੍ਹੀਆ ਫੈਡਰੇਸ਼ਨ ਐਂਬੂਲੈਂਸ ਕਮੇਟੀ ਦੇ ਪ੍ਰਧਾਨ ਸ. ਸੇਵਾ ਸਿੰਘ ਨੇ ਵੀ 'ਸਾਂਝੀ ਰਸੋਈ' ਪ੍ਰੋਜੈਕਟ ਦੀ ਭਰਪੂਰ ਸ਼ਲਾਘਾ ਕਰਦਿਆ ਕਿਹਾ ਕਿ 'ਸਾਂਝੀ ਰਸੋਈ' ਵਲੋਂ ਹਰ ਰੋਜ 500 ਤੋਂ ਵੱਧ ਜ਼ਰੂਰਤਮੰਦਾਂ ਨੂੰ ਪੌਸ਼ਟਿਕ ਖਾਣਾ ਖਲਾਉਣਾ ਬੇਹੱਦ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਨੂੰ ਦੇਖਦੇ ਹੋਏ ਹੀ ਫੈਡਰੇਸ਼ਨ ਵਲੋਂ 500 ਹਜ਼ਾਰ ਰੁਪਏ ਦਾ ਚੈਕ 'ਸਾਂਝੀ ਰਸੋਈ' ਨੂੰ ਸੌਂਪਿਆ ਗਿਆ ਹੈ।
ਇਸ ਦੌਰਾਨ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਸਾਂਝੀ ਰਸੋਈ' ਲਈ ਵੱਧ ਤੋਂ ਵੱਧ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ 'ਸਾਂਝੀ ਰਸੋਈ' ਵਿੱਚ ਦਾਨੀ ਸੱਜਣਾਂ/ਸਮਾਜ ਸੇਵਕਾ ਅਤੇ ਆਮ ਲੋਕਾਂ ਵਲੋਂ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ-ਸ਼ਾਦੀ ਦੀ ਵਰ੍ਹੇਗੰਢ ਅਤੇ ਯਾਦਾਂ ਆਦਿ ਮਨਾ ਕੇ ਜ਼ਰੂਰਤਮੰਦਾਂ ਦੀ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦਾਨੀ ਸੱਜਣ 'ਸਾਂਝੀ ਰਸੋਈ' ਲਈ ਯੋਗਦਾਨ ਪਾਉਣਾ ਚਾਹੁੰਦਾ ਹੈ ਜਾਂ ਆਪਣਾ ਵਿਸ਼ੇਸ਼ ਦਿਨ ਬੁੱਕ ਕਰਵਾਉਣਾ ਚਾਹੁੰਦਾ ਹੈ, ਤਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕਰਨ। ਇਸ ਮੌਕੇ ਸੁਸਾਇਟੀ ਵਲੋਂ ਕੇਕ ਦੀ ਰਸਮ ਅਦਾ ਕਰਨ ਤੋਂ ਇਲਾਵਾ ਪਰਿਵਾਰ ਨੂੰ 'ਸਾਂਝੀ ਰਸੋਈ' ਵਲੋਂ ਇਕ ਸਨਮਾਨ ਚਿੰਨ ਵੀ ਭੇਟ ਕੀਤਾ ਜਾਂਦਾ ਹੈ।
ਇਸ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਐਂਬੂਲੈਂਸ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
No comments:
Post a Comment