ਹੁਸ਼ਿਆਰਪੁਰ, 3 ਨਵੰਬਰ: ਕਮਿਸ਼ਨਰ ਨਗਰ ਨਿਗਮ ਸ੍ਰੀ ਹਰਬੀਰ ਸਿੰਘ ਨੇ
ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਰਾਹਤ ਦਿੰਦਿਆਂ ਵਿਆਜ਼ ਅਤੇ ਜੁਰਮਾਨੇ ਤੋਂ ਛੋਟ ਦੇਣ ਦੇ ਨਾਲ 3 ਮਹੀਨੇ ਅੰਦਰ (15-1-2018 ਤੱਕ)
ਯਕਮੁਸ਼ਤ ਬਕਾਇਆ ਪ੍ਰਾਪਰਟੀ ਟੈਕਸ ਅਤੇ ਹਾਊਸ ਟੈਕਸ ਦੇਣ ਵਾਲਿਆਂ ਨੂੰ ਮੂਲ ਰਕਮ ਵਿੱਚ ਵੀ 10 ਫੀਸਦੀ ਰਿਆਇਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀ ਸਥਾਨਕ ਸਰਕਾਰ ਵਿਭਾਗ ਵਲੋਂ ਦਿੱਤੀ ਗਈ ਇਸ ਰਾਹਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ 16-1-2018 ਤੋਂ 15-4-2018 ਤੱਕ ਯਕਮੁਸ਼ਤ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਤੋਂ 10 ਫੀਸਦੀ ਜੁਰਮਾਨਾ ਵਸੂਲਿਆ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਵਾਸੀ ਆਪਣਾ ਬਕਾਇਆ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਕੇ ਇਸ ਮੌਕੇ ਦਾ ਫਾਇਦਾ ਉਠਾਉਣ।
No comments:
Post a Comment