ਹੁਸ਼ਿਆਰਪੁਰ, 2 ਨਵੰਬਰ: ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ, ਪੰਜਾਬ ਵਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰਵਾਏ ਜਾਣ ਵਾਲੇ ਮਾਸ ਕੌਂਸਲਿੰਗ ਪ੍ਰੋਗਰਾਮ ਦੇ ਤਹਿਤ ਪਹਿਲਾ ਪ੍ਰੋਗਰਾਮ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਲਾਗਲੇ ਕਈ ਸਕੂਲਾਂ ਦੇ ਵਿਦਿਆਰਥੀ ਸ਼ਾਮਿਲ ਹੋਏ।
ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਬਾਰੇ ਜਾਣੂ ਕਰਵਾਇਆ। ਪ੍ਰੋਗਰਾਮ ਵਿੱਚ ਸ੍ਰੀ ਜਸਵੰਤ ਰਾਏ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਅਫ਼ਸਰ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ
ਮੋਹਨ ਸਿੰਘ ਲੇਹਲ, ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਬੇਅੰਤ ਸਿੰਘ, ਵਾਸੀਸ ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ ਸ੍ਰੀ ਪਰਮਜੀਤ ਸਿੰਘ ਧੁੱਗਾ, ਇੰਸਟਰਕਟਰ ਆਈ.ਟੀ.ਆਈ. ਸ੍ਰੀ ਨਰੇਸ਼ ਕੁਮਾਰ, ਜੇ.ਆਰ.ਪੌਲੀਟੈਕਨਿਕ ਕਾਲਜ ਮੈਡਮ ਇੰਦਰਜੀਤ ਕੌਰ, ਸ੍ਰੀ ਐਨ.ਸੀ.ਬਾਸੂ ਕੌਂਸਲਰ ਪੀ.ਐਨ.ਬੀ., ਸ੍ਰੀ ਯਾਦਵਿੰਦਰ ਸਿੰਘ ਐਮ.ਐਸ.ਡੀ.ਸੀ., ਸੀ. ਪਾਇਟ ਤਲਵਾੜਾ ਅਤੇ ਕਈ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ 12ਵੀਂ ਤੋਂ ਬਾਅਦ ਵੱਖ ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੜ੍ਹਾਈ ਦੌਰਾਨ ਹੀ ਆਪਣਾ ਟੀਚਾ ਮਿੱਥ ਲੈਣਾ ਚਾਹੀਦਾ ਹੈ ਅਤੇ ਟੀਚੇ ਮੁਤਾਬਕ ਸਖ਼ਤ ਮਿਹਨਤ ਕਰਨ ਤੋਂ ਪਿੱਛੇ ਨਹੀਂ ਹੱਟਣਾ ਚਾਹੀਦਾ। ਬੁਲਾਰਿਆਂ ਨੇ ਕਿਹਾ ਕਿ ਸਖਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਮਾਸ ਕੌਂਸਲਿੰਗ ਪ੍ਰੋਗਰਾਮ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 30 ਨਵੰਬਰ ਤੱਕ ਕਰਵਾਏ ਜਾ ਰਹੇ ਹਨ।

No comments:
Post a Comment