- ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਰੈਡ ਕਰਾਸ ਸੁਸਾਇਟੀ ਵਿਖੇ ਲਗਾਈ ਸੈਨੀਟਰੀ ਪੈਡ ਮਸ਼ੀਨ ਦਾ ਕੀਤਾ ਉਦਘਾਟਨ
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸੰਸਥਾ ਵਲੋਂ ਜ਼ਿਲ੍ਹੇ ਦੇ 10 ਸਕੂਲਾਂ ਅਤੇ ਇੰਸਟੀਚਿਊਸ਼ਨਾਂ ਵਿਖੇ ਲੜਕੀਆਂ ਦੀ ਸਿਹਤ ਅਤੇ ਸੁਵਿਧਾ ਲਈ 11 ਸੈਨੀਟਰੀ ਪੈਡ ਮਸ਼ੀਨਾਂ ਅਤੇ ਇਨਸੀਲੇਟਰ ਦਾਨੀ ਸੱਜਣ ਸ੍ਰੀ ਪਿਆਰੇ ਲਾਲ ਸੈਣੀ ਵਲੋਂ ਮੁਹੱਈਆ ਕਰਵਾਈ ਗਈ 7 ਲੱਖ ਰੁਪਏ ਦੀ ਰਾਸ਼ੀ ਨਾਲ ਲਗਾਏ ਗਏ ਹਨ। ਉਨ੍ਹਾਂ ਨੇ ਸ੍ਰੀ ਪਿਆਰੇ ਲਾਲ ਸੈਣੀ ਵਲੋਂ ਪਿਛਲੇ ਸਮੇਂ ਦੌਰਾਨ ਇਸ ਸੰਸਥਾ ਦੁਆਰਾ ਨਵੇਂ ਪ੍ਰੋਜੈਕਟ ਸਥਾਪਿਤ ਕਰਨ ਅਤੇ ਮੁਢਲੇ ਸਮੇਂ ਤੋਂ ਚੱਲ ਰਹੇ ਪ੍ਰੋਜੈਕਟਾਂ ਦੀਆਂ ਬਿਲਡਿੰਗਾਂ ਦੇ ਰੰਗਰੋਗਨ ਅਤੇ ਨਵੀਨੀਕਰਨ ਲਈ 1 ਕਰੋੜ 30 ਲੱਖ ਰੁਪਏ ਦੀ ਰਾਸ਼ੀ ਦਾਨ ਵਜੋਂ ਦੇਣ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ 'ਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ। ਇਸ ਮੌਕੇ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਦੀ ਧਰਮਪਤਨੀ ਸ੍ਰੀਮਤੀ ਸਿੰਪਲ ਅਰੋੜਾ, ਐਸ.ਐਸ. ਪਰਮਾਰ, ਚੌਧਰੀ ਮਹਿੰਦਰ, ਵਿਨੋਦ ਓਹਰੀ, ਪ੍ਰੋ: ਕੁਲਦੀਪ ਕੋਹਲੀ, ਪ੍ਰਸ਼ੋਤਮ ਕੁਮਾਰੀ, ਅਵਿਨਾਸ਼ ਭੰਡਾਰੀ, ਰਾਜੀਵ ਬਜਾਜ, ਆਸ਼ਾ ਅਗਰਵਾਲ, ਕਰਮਜੀਤ ਕੌਰ ਆਹਲੂਵਾਲੀਆ, ਹਰਲੀਨ ਦਿਓਲ ਸਮੇਤ ਸੁਸਾਇਟੀ ਦੇ ਬਾਕੀ ਮੈਂਬਰ ਵੀ ਮੌਜੂਦ ਸਨ।
No comments:
Post a Comment