- ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਕੀਤਾ ਜਾਵੇ ਪ੍ਰੇਰਿਤ : ਸਹਾਇਕ ਕਮਿਸ਼ਨਰ ਅਮਰਜੀਤ ਸਿੰਘ
- ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਕੁਇਜ਼ ਮੁਕਾਬਲੇ
ਕੁਇਜ਼ ਮੁਕਾਬਲਿਆਂ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਸਿੰਘ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਸਬੰਧੀ ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਣਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਵਿੱਚ ਚੋਣਾਂ ਸਬੰਧੀ ਜਾਗਰੂਕਤਾ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਦੇ ਕੁਇਜ਼ ਮੁਕਾਬਲੇ ਵਿੱਚ ਜ਼ਿਲ੍ਹੇ ਦੇ 7 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਜਿਨ੍ਹਾਂ ਵਿੱਚ ਰੇਲਵੇ ਮੰਡੀ, ਬਸੀ ਕਲਾਂ, ਮਨਹੋਤਾ, ਜਨੌੜੀ, ਚੱਬੇਵਾਲ, ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਅਤੇ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਦੇ ਵਿਦਿਆਰਥੀ ਸ਼ਾਮਲ ਸਨ, ਦੇ ਕੁਇਜ਼ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਜੇਤਾ ਰਹਿਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੇ ਵਿਦਿਆਰਥੀਆਂ ਨੂੰ ਰਾਜ ਪੱਧਰ 'ਤੇ ਹੋਣ ਵਾਲੇ ਕੁਇਜ਼ ਮੁਕਾਬਲਿਆਂ ਲਈ ਭੇਜਿਆ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਉਮਰ ਯੋਗਤਾ ਮਿਤੀ 1 ਜਨਵਰੀ 2018 ਦੇ ਆਧਾਰ 'ਤੇ 18 ਸਾਲ ਜਾਂ ਇਸ ਤੋਂ ਉਪਰ ਹੋ ਚੁੱਕੀ ਹੈ, ਉਹ ਆਪਣੀ ਵੋਟ ਜ਼ਰੂਰ ਬਣਵਾਉਣ।
ਇਸ ਮੌਕੇ 'ਤੇ ਪੀ.ਸੀ.ਐਸ. ਅਧਿਕਾਰੀ (ਅੰਡਰ ਟਰੇਟਿੰਗ) ਸਹਾਇਕ ਕਮਿਸ਼ਨਰ ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਤਹਿਸੀਲਦਾਰ (ਚੋਣਾਂ) ਸ੍ਰੀ ਕਰਨੈਲ ਸਿੰਘ, ਬੀ.ਡੀ.ਪੀ.ਓ. ਸ੍ਰੀ ਹਰਬਿਲਾਸ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਵੀ ਮੌਜੂਦ ਸਨ।
No comments:
Post a Comment