ਹੁਸ਼ਿਆਰਪੁਰ, 20 ਨਵੰਬਰ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਮਿਲੇਨੀਅਮ ਵੋਟਰਜ਼ ਦੇ ਤੌਰ 'ਤੇ ਰਜਿਸਟਰੇਸ਼ਨ ਕਰਵਾਉਣ ਲਈ ਜਿਥੇ ਯੋਗ ਵਿਅਕਤੀਆਂ ਦੀ ਪਹਿਚਾਣ ਕੀਤੀ ਜਾਵੇਗੀ, ਉਥੇ ਉਨ੍ਹਾਂ ਨੂੰ ਵੋਟਰ
ਬਣਨ ਲਈ ਉਤਸ਼ਾਹਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦਾ ਜਨਮ 21ਵੀਂ ਸਦੀ ਦੇ ਪਹਿਲੇ ਦਿਨ 1 ਜਨਵਰੀ 2000 ਨੂੰ ਹੋਇਆ ਹੈ ਅਤੇ ਉਹ ਵਰਤਮਾਨ ਵਿੱਚ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਅਧੀਨ 1 ਜਨਵਰੀ 2018 ਨੂੰ ਯੋਗ ਵੋਟਰ ਹਨ, ਦੀ ਪਹਿਚਾਣ/ਰਜਿਸਟਰੇਸ਼ਨ ਕਰਨ ਲਈ ਕਮਿਸ਼ਨ ਵਲੋਂ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਰੀ ਕੀਤੀ ਗਈ ਹਦਾਇਤ ਅਨੁਸਾਰ ਅਜਿਹੇ ਵੋਟਰਾਂ ਨੂੰ 'ਮਿਲੇਨੀਅਮ ਵੋਟਰਜ਼' ਦੇ ਤੌਰ 'ਤੇ ਰਜਿਸਟਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਯੋਗ ਵਿਅਕਤੀ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਰ ਬਣ ਸਕਣ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਚਾਇਤ ਦਫ਼ਤਰਾਂ, ਹਸਪਤਾਲਾਂ ਅਤੇ ਰਜਿਸਟਰਾਰ/ਉਪ ਰਜਿਸਟਰਾਰ, ਜਨਮ ਅਤੇ ਮੌਤ ਦੇ ਰਿਕਾਰਡ ਤੋਂ ਉਕਤ ਯੋਗ ਨੌਜਵਾਨਾਂ ਦੀ ਪਹਿਚਾਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਿਲੇਨੀਅਮ ਵੋਟਰਾਂ ਨੂੰ ਰਾਸ਼ਟਰੀ ਵੋਟਰ ਦਿਵਸ 2018 ਵਾਲੇ ਦਿਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਮਿਲੇਨੀਅਮ ਵੋਟਰ, ਰਜਿਸਟਰੇਸ਼ਨ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਦੀ ਸਹਾਇਤਾ ਸਬੰਧਤ ਬੀ.ਐਲ.ਓਜ਼ ਵਲੋਂ ਕੀਤੀ ਜਾਵੇਗੀ।
No comments:
Post a Comment