ਹੁਸ਼ਿਆਰਪੁਰ, 28 ਨਵੰਬਰ:ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਲਈ ਜਿਥੇ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਜਨਤਾ ਵਲੋਂ ਪੌਦੇ ਲਗਾਏ ਜਾਂਦੇ ਹਨ, ਉਥੇ ਮਾਲ ਵਿਭਾਗ ਵਲੋਂ ਵੀ ਇਕ ਨਿਵੇਕਲੀ ਪਹਿਲ ਕਰਦਿਆਂ ਮੈਰਿਜ ਰਜਿਸਟਰੇਸ਼ਨ ਦੌਰਾਨ ਜੋੜੇ ਨੂੰ ਤੋਹਫ਼ੇ ਵਜੋਂ ਇਕ ਪੌਦਾ ਭੇਟ ਕੀਤਾ ਜਾ ਰਿਹਾ ਹੈ।
ਹੁਸ਼ਿਆਰਪੁਰ ਦੇ ਤਹਿਸੀਲਦਾਰ ਸ੍ਰੀ ਅਰਵਿੰਦ
ਪ੍ਰਕਾਸ਼ ਵਰਮਾ ਨੇ ਇਕ ਜੋੜੇ ਨੂੰ ਪੌਦਾ ਭੇਟ ਕਰਦਿਆਂ ਕਿਹਾ ਕਿ ਵਾਤਾਵਰਣ ਦਾ ਸੰਤੁਲਨ ਬਰਕਰਾਰ ਰੱਖਣ ਲਈ ਹਰੇਕ ਵਿਅਕਤੀ ਨੂੰ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਧ ਰਿਹਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬਹੁਤ ਘਾਤਕ ਹੈ ਅਤੇ ਇਸ ਦੀ ਰੋਕਥਾਮ ਵੱਧ ਤੋਂ ਵੱਧ ਦਰੱਖਤ ਲਗਾ ਕੇ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਰੱਖਣ ਲਈ ਸਾਨੂੰ ਖੁਦ ਪਹਿਲਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਤਹਿਸੀਲ ਹੁਸ਼ਿਆਰਪੁਰ ਵਿੱਚ 400 ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਵਾਲੇ ਜੋੜਿਆ ਨੂੰ ਪੌਦੇ ਭੇਟ ਕੀਤੇ ਗਏ ਹਨ, ਤਾਂ ਕਿ ਉਹ ਆਪਣੇ ਨਵੇਂ ਜੀਵਨ ਦੀ ਸ਼ੁਰੂਆਤ ਇਕ ਪੌਦਾ ਲਗਾ ਕੇ ਕਰ ਸਕਣ।
No comments:
Post a Comment