- ਮੰਡੀਆਂ 'ਚ ਪੁੱਜੇ 4,11,575 ਮੀਟਰਕ ਟਨ ਝੋਨੇ ਦੀ 100 ਫੀਸਦੀ ਹੋਈ ਖਰੀਦ
- ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਜਿੱਥੇ ਕਿਸਾਨਾਂ ਨੂੰ ਸਮੇਂ-ਸਿਰ ਅਦਾਇਗੀ ਕੀਤੀ ਜਾ ਰਹੀ ਹੈ, ਉਥੇ ਲਿਫਟਿੰਗ ਦਾ ਕੰਮ ਵੀ ਸੁਚੱਜੇ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਜ਼ਿਲ੍ਹਾਂ ਪ੍ਰਸ਼ਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਹੈ।
ਸ਼੍ਰੀਮਤੀ ਕਲੇਰ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਇਸ ਦਿਨ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 3,89,201 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ, ਜਿਸ ਮੁਤਾਬਕ ਇਸ ਸੀਜ਼ਨ ਵਿੱਚ ਪਿਛਲੇ ਸਾਲ ਨਾਲੋਂ 22,374 ਮੀਟ੍ਰਿਕ ਟਨ ਝੋਨੇ ਦੀ ਵਾਧੂ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਬਲਕਿ ਆਧੁਨਿਕ ਖੇਤੀਬਾੜੀ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ ਇਸ ਨੂੰ ਜ਼ਮੀਨ ਵਿੱਚ ਹੀ ਦਬਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਦੱਸਿਆ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਪਹਿਲ ਕਦਮੀ ਕਰਦਿਆਂ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਲਈ ਸੁੱਕੇ ਚਾਰੇ ਵਜੋਂ ਵੀ ਵਰਤਿਆ ਜਾ ਸਕਦਾ ਹੈ।
No comments:
Post a Comment