- ਫੌਗਿੰਗ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ : ਕਮਿਸ਼ਨਰ ਨਗਰ ਨਿਗਮ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਹਰਬੀਰ ਸਿੰਘ ਨੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਫੌਗਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦੀਆਂ ਛੱਤਾਂ 'ਤੇ ਪਏ ਟੁੱਟੇ ਬਰਤਨਾਂ, ਡਰੱਮਾਂ, ਪੰਛੀਆਂ ਦੇ ਪੀਣ ਲਈ ਰੱਖੇ ਗਏ ਪਾਣੀ ਦੇ ਬਰਤਨਾਂ, ਘਰਾਂ ਦੇ ਅੰਦਰ ਪਏ ਗਮਲਿਆਂ ਅਤੇ ਆਪਣੇ ਆਸ-ਪਾਸ ਬਰਸਾਤੀ ਜਾਂ ਸਧਾਰਨ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਫਰਿੱਜਾਂ ਦੀਆਂ ਟਰੇਆਂ ਅਤੇ ਕੂਲਰਾਂ ਦੀ ਨਿਯਮਤ ਸਫ਼ਾਈ ਕਰਕੇ ਹਫ਼ਤੇ ਵਿੱਚ ਇਕ ਵਾਰ ਸੁਕਾਉਣਾ ਬਹੁਤ ਜ਼ਰੂਰੀ ਹੈ। ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨੇ ਜਾਣ, ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ।
No comments:
Post a Comment