- ਸਰਕਾਰੀ ਸਕੂਲੀ ਸਿੱਖਿਆ ਨੂੰ ਹੋਰ ਪੱਬਾਂ ਭਾਰ ਕਰਨ ਲਈ 'ਸਮਰਪਣ' ਨਾਂ ਦੀ ਸੰਸਥਾ ਦਾ ਗਠਨ
- ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ : ਡਿਪਟੀ ਕਮਿਸ਼ਨਰ
- ਕਿਹਾ, ਕੀਤਾ ਗਿਆ ਇਕ ਰੁਪਇਆ ਦਾਨ, ਕਿਸੇ ਲਈ ਬਣ ਸਕਦਾ ਹੈ ਵਰਦਾਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰਿਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾ ਕਿਹਾ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਦਾਨ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਇਸ ਪਰਚੀ 'ਤੇ ਵਿਸ਼ੇਸ਼ ਦਿਨ ਬਾਰੇ ਜ਼ਿਕਰ ਵੀ ਕੀਤਾ ਹੋਇਆ ਹੋਣਾ ਚਾਹੀਦਾ ਹੈ, ਤਾਂ ਜੋ 'ਸਮਰਪਣ' ਸੰਸਥਾ ਵਲੋਂ ਉਸ ਦਿਨ ਸਬੰਧਤ ਦਾਨੀ ਸੱਜਣ ਨੂੰ ਮੁਬਾਰਕਵਾਦ ਦਿੱਤੀ ਜਾ ਸਕੇ। ਉਨ੍ਹਾ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਹਾਣ ਦਾ ਬਣਾਉਣ ਲਈ ਇਹ ਯਤਨ ਕਾਫ਼ੀ ਕਾਰਗਰ ਸਾਬਤ ਹੋਵੇਗਾ। ਉਨ੍ਹਾ ਕਿਹਾ ਕਿ ਦਾਨੀ ਸੱਜਣ ਵਲੋਂ ਦਿੱਤਾ ਗਿਆ ਇਕ ਰੁਪਇਆ ਦਾਨ ਕਿਸੇ ਲੋੜਵੰਦ ਵਿਦਿਆਰਥੀ ਲਈ ਵਰਦਾਨ ਬਣ ਸਕਦਾ ਹੈ। ਉਨ੍ਹਾ ਕਿਹਾ ਕਿ ਇਸ ਸਕੀਮ ਅਧੀਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਹੀ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਅਤੇ ਫੰਡ ਸਕੂਲਾਂ ਦੇ ਵੈਲਫੇਅਰ ਫੰਡ ਵਿੱਚ ਡਿਜ਼ੀਟਲ ਟਰਾਂਸਫਰ ਕੀਤਾ ਜਾਵੇਗਾ, ਤਾਂ ਜੋ ਸਕੂਲਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਹੋ ਸਕਣ। ਉਨ੍ਹਾ ਕਿਹਾ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸੰਸਥਾ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ।
ਸ੍ਰੀ ਵਿਪੁਲ ਉਜਵਲ ਨੇ ਸੰਸਥਾ ਦੇ ਮੈਂਬਰਾਂ ਪਾਸੋਂ ਸੁਝਾਅ ਪ੍ਰਾਪਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਉਚ ਮੁਕਾਮ ਤੱਕ ਪਹੁੰਚਾਉਣ ਲਈ ਉਹ ਹਾਂ-ਪੱਖੀ, ਸੇਵਾ ਭਾਵਨਾ ਅਤੇ ਉਸਾਰੂ ਸੋਚ ਨਾਲ ਜੁੜਨ। ਉਨ੍ਹਾ ਦਾਨੀ ਸੱਜਣਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾ ਸੰਸਥਾ ਦੇ ਮੈਂਬਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ 'ਸਮਰਪਣ' ਅਧੀਨ ਪਹਿਲੀਆਂ 2 ਪਰਚੀਆਂ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਕਵਿਤਾ ਸਿੰਘ (ਜੋ ਪਿਛਲੇ ਦਿਨੀਂ ਹੁਸ਼ਿਆਰਪੁਰ ਆਏ ਹੋਏ ਸਨ) ਨੇ ਆਪਣੇ 2 ਬੱਚਿਆਂ ਅਦਿੱਤਿਆ ਸਿੰਘ ਅਤੇ ਅਰਨਵ ਦੇ ਨਾਂ 'ਤੇ ਕਟਵਾਉਂਦਿਆਂ ਇਸ ਉਪਰਾਲੇ ਦੀ ਕਾਫ਼ੀ ਸ਼ਲਾਘਾ ਕੀਤੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਸਲਵਿੰਦਰ ਸਿੰਘ ਸਮਰਾ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਧੀਰਜ ਵਸ਼ਿਸ਼ਟ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਰਾਕੇਸ਼ ਕੁਮਾਰ ਤੋਂ ਇਲਾਵਾ 19 ਸਿੱਖਿਆ ਬਲਾਕਾਂ ਦੇ ਪ੍ਰਿੰਸੀਪਲ ਅਤੇ 19 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਾਜ਼ਰ ਸਨ।
'ਸਮਰਪਣ' ਸੰਸਥਾ ਦੀ ਰੂਪ-ਰੇਖਾ
ਡਿਪਟੀ ਕਮਿਸ਼ਨਰ ਪ੍ਰਧਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੀਨੀਅਰ ਵਾਈਸ ਪ੍ਰਧਾਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਾਈਸ ਪ੍ਰਧਾਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਵਾਈਸ ਪ੍ਰਧਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸਕੱਤਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਯੁਕਤ ਸਕੱਤਰ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸਲਾਹਕਾਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰੈਸ ਸਕੱਤਰ, ਸ੍ਰੀ ਨਿਰੰਜਨ ਦਾਸ ਭਾਟੀਆ ਸੇਵਾ ਮੁਕਤ ਪ੍ਰਿੰਸੀਪਲ ਮੈਂਬਰ, ਸ੍ਰੀਮਤੀ ਭੁਪਿੰਦਰ ਗੁਪਤਾ ਐਡਵੋਕੇਟ ਮੈਂਬਰ, ਮਿਸ ਕੁਲਦੀਪ ਕੋਹਲੀ ਸੇਵਾ ਮੁਕਤ ਪ੍ਰੋਫੈਸਰ ਮੈਂਬਰ, ਇਕ ਪ੍ਰਿੰਸੀਪਲ ਪ੍ਰਤੀ ਸਿੱਖਿਆ ਬਲਾਕ (19) ਮੈਂਬਰ, ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (19) ਮੈਂਬਰ ਅਤੇ ਅਕਾਊਂਟੈਂਟ ਸ੍ਰੀ ਗੋਪਾਲ ਕ੍ਰਿਸ਼ਨ ਅਕਾਊਂਟੈਟ-ਕਮ-ਰਿਕਾਰਡ ਮੇਨਟੇਨਕਰਤਾ।
No comments:
Post a Comment