- ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਬੇਟੇ ਦਾ ਜਨਮ ਦਿਨ 'ਸਾਂਝੀ ਰਸੋਈ' 'ਚ ਮਨਾਉਣ ਲਈ 11 ਨਵੰਬਰ ਦਾ ਦਿਨ ਕਰਵਾਇਆ ਬੁੱਕ
- ਡਿਪਟੀ ਕਮਿਸ਼ਨਰ ਨੇ ਕੀਤਾ ਦਾਨੀ ਸੱਜਣਾਂ ਦਾ ਧੰਨਵਾਦ
ਇਸ ਮੌਕੇ ਦਾਨੀ ਪਰਿਵਾਰ ਨੂੰ ਇਕ ਸਨਮਾਨ ਚਿੰਨ੍ਹ ਵੀ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਅਤੇ ਜ਼ਿਲ੍ਹਾ ਰੈਡ ਕਰਾਸ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਵਲੋਂ ਭੇਟ ਕੀਤਾ ਗਿਆ। ਇਸ ਦੌਰਾਨ ਸ੍ਰੀ ਅਜਵਿੰਦਰ ਸਿੰਘ ਨੇ ਪਰਿਵਾਰ ਸਮੇਤ 450 ਵਿਅਕਤੀਆਂ ਨਾਲ 'ਸਾਂਝੀ ਰਸੋਈ' ਵਿੱਚ ਦੁਪਹਿਰ ਦਾ ਖਾਣਾ ਸਾਂਝਾ ਕਰਕੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚਲਾਇਆ 'ਸਾਂਝੀ ਰਸੋਈ' ਪ੍ਰੋਜੈਕਟ ਲੋੜਵੰਦਾਂ ਲਈ ਕਾਫ਼ੀ ਸਹਾਈ ਸਾਬਤ ਹੋ ਰਿਹਾ ਹੈ।
ਇਸ ਤੋਂ ਇਲਾਵਾ ਆਪਣੇ ਵਿਸ਼ੇਸ਼ ਦਿਨ ਦੀ ਖੁਸ਼ੀ ਮਨਾਉਣ ਲਈ ਦਾਨੀ ਸੱਜਣਾਂ ਵਲੋਂ ਆਪਣੇ ਵਿਸ਼ੇਸ਼ ਦਿਨ ਬੁੱਕ ਵੀ ਕਰਵਾਏ ਜਾ ਰਹੇ ਹਨ, ਜਿਸ ਤਹਿਤ ਰਜਿਸਟਰਾਰ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਡਾ. ਜਤਿੰਦਰ ਗਰਗ ਅਤੇ ਉਨ੍ਹਾਂ ਦੇ ਧਰਮਪਤਨੀ ਪ੍ਰੋ: ਸੋਨੂ ਬਾਲਾ ਪੀ.ਟੀ.ਯੂ. ਕੈਂਪਸ ਹੁਸ਼ਿਆਰਪੁਰ ਵਲੋਂ ਆਪਣੇ ਪੁੱਤਰ ਰਿਸ਼ਿਤ ਗਰਗ ਦੇ ਜਨਮ ਦਿਨ ਦੀ ਖੁਸ਼ੀ ਵਿੱਚ 11 ਨਵੰਬਰ ਦਾ ਦਿਨ ਬੁੱਕ ਕਰਵਾਇਆ ਗਿਆ ਹੈ। ਇਸ ਮੌਕੇ ਗਰਗ ਪਰਿਵਾਰ ਵਲੋਂ 'ਸਾਂਝੀ ਰਸੋਈ' ਵਿਖੇ ਖਾਣਾ ਖੁਆਉਣ ਦੀ ਸੇਵਾ ਵੀ ਕੀਤੀ ਜਾਵੇਗੀ।
ਉਧਰ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ 'ਸਾਂਝੀ ਰਸੋਈ' ਨੂੰ ਮਿਲ ਰਹੀ ਸਫ਼ਲਤਾ ਪਿੱਛੇ ਦਾਨੀ ਸੱਜਣਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਹੋਰ ਅੱਗੇ ਲਿਜਾਣ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਵਿਅਕਤੀ ਅੱਗੇ ਆਉਣ, ਤਾਂ ਜੋ ਲੋੜਵੰਦਾਂ ਨੂੰ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ 'ਸਾਂਝੀ ਰਸੋਈ' ਵਿੱਚ ਮਨਾਉਣ ਲਈ 'ਇਕ ਦਿਨ ਸਾਂਝੀ ਰਸੋਈ ਦੇ ਨਾਲ' ਮੁਹਿੰਮ ਤਹਿਤ ਦਿਨ ਵੀ ਬੁੱਕ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੇਣ ਅਤੇ ਵਿਸ਼ੇਸ਼ ਦਿਨ ਬੁੱਕ ਕਰਵਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment