- ਕਿਹਾ, ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਖੁੱਦ ਪਹਿਲ-ਕਦਮੀ ਵੀ ਕਰਨ ਪਿੰਡ ਵਾਸੀ
- ਲੋਕ ਭਲਾਈ ਸਕੀਮਾਂ ਸਬੰਧੀ ਪਿੰਡ ਮੋਰਾਂਵਾਲੀ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਆਡੀਟੋਰੀਅਮ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਜਨਤਾ ਦੀ ਸਹੂਲਤ ਲਈ ਸਰਕਾਰ ਵਲੋਂ ਵੱਖ ਵੱਖ ਵਿਭਾਗਾਂ ਅਧੀਨ ਕਈ ਤਰ੍ਹਾਂ ਦੀਆਂ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ। ਪਰ ਇਹ ਦੇਖਣ ਵਿੱਚ ਆਉਂਦਾ ਹੈ ਕਿ ਇਨ੍ਹਾਂ ਸਕੀਮਾਂ ਦਾ ਜਿਆਦਾਤਰ ਲਾਭ ਜ਼ਮੀਨੀ ਪੱਧਰ ਤੱਕ ਨਹੀਂ ਪਹੁੰਚ ਪਾਉਂਦਾ ਹੈ। ਹੇਠਲੇ ਪੱਧਰ ਤੱਕ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸਰਕਾਰ ਵਲੋਂ ਮਹਾਤਮਾਂ ਗਾਧੀ ਸਰਬੱਤ ਵਿਕਾਸ ਯੋਜਨਾ ਲਾਗੂ ਕੀਤੀ ਗਈ ਹੈ। ਜਿਸ ਵਿੱਚ ਸਰਬੱਤ ਸ਼ਬਦ ਦਾ ਮਤਲਬ ਹੀ ਸਭ ਤੱਕ ਪਹੁੰਚਣਾ ਹੀ ਹੈ। ਇਸ ਲਈ ਆਮ ਜਨਤਾ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਲਈ ਮਹਾਤਮਾਂ ਗਾਧੀ ਸਰਬੱਤ ਯੋਜਨਾ ਅਧੀਨ ਗਠਿਤ ਕੀਤੀਆਂ ਗਈਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਦੇ ਹਰ ਘਰ ਜਾ ਕੇ ਘਰਾਂ ਵਿੱਚ ਰਹਿੰਦੇ ਲੋਕਾਂ ਦੇ ਨਾਮ, ਉਮਰ, ਸਲਾਨਾ ਇੰਨਕਮ, ਸਿੱਖਿਆ ਅਤੇ ਮੁਢਲੀਆਂ ਜਰੂਰਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕਰੇਗੀ। ਇਸ ਜਾਣਕਾਰੀ ਦੇ ਅਧਾਰ ਤੇ ਹੀ ਇਹ ਪਤਾ ਲਗਾਇਆ ਜਾਵੇਗਾ ਕਿ ਕਿਹੜੀਆਂ ਭਲਾਈ ਸਕੀਮਾਂ ਉਸ ਘਰ ਦੇ ਮੈਂਬਰਾਂ ਲਈ ਲਾਹੇਵੰਦ ਸਾਬਤ ਹੋਣਗੀਆਂ ਅਤੇ ਉਨ੍ਹਾਂ ਸਕੀਮਾਂ ਸਬੰਧੀ ਫਾਰਮ ਅਤੇ ਕਾਗਜੀ ਕਾਰਵਾਈ ਪੂਰੀ ਕਰਕੇ ਲਾਭਪਾਤਰੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਉਹ ਖੁਦ ਵੀ ਪਹਿਲ ਕਦਮੀ ਕਰਨ। ਸਰਕਾਰ ਵਲੋਂ ਜ਼ਿਲ੍ਹਾ, ਸਬ-ਡਵੀਜਨ ਪੱਧਰ, ਤਹਿਸੀਲ ਪੱਧਰ ਅਤੇ ਬਲਾਕ ਪੱਧਰ 'ਤੇ ਵੀ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਦਫ਼ਤਰ ਖੋਲ੍ਹੇ ਗਏ ਹਨ। ਇਨ੍ਹਾਂ ਦਫ਼ਤਰਾਂ ਰਾਹੀਂ ਪਿੰਡ ਵਾਸੀ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਮੁਢਲੀ ਜਾਣਕਾਰੀ ਹਾਸਲ ਕਰਕੇ ਲਾਹਾ ਲੈ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਸਿਵਲ ਸਰਜਨ ਡਾ. ਰੇਨੂੰ ਸੂਦ, ਐਕਸੀਅਨ ਵਾਟਰ ਸਪਲਾਈ ਸ. ਭੁਪਿੰਦਰ ਸਿੰਘ, ਖੇਤੀਬਾੜੀ ਵਿਭਾਗ ਦੇ ਤਕਨੀਕੀ ਮਾਹਰ ਸ੍ਰੀ ਡਾ. ਦਵਿੰਦਰ ਸਿੰਘ, ਸੀ.ਡੀ.ਪੀ.ਓ. ਪਰਮਜੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਦੁਆਰਾ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਪਿੰਡ ਵਾਸੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਡੀ.ਐਸ.ਪੀ. ਸ੍ਰੀ ਰਾਜ, ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿੱਤਰ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।
No comments:
Post a Comment