- ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਦੀ ਵਿਗਿਆਨਕ ਸਲਾਹਕਾਰ ਕਮੇਟੀ ਦੀ ਹੋਈ ਬੈਠਕ
ਬੈਠਕ ਦੌਰਾਨ ਵਧੀਕ ਨਿਰਦੇਸ਼ਕ ਪ੍ਰਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਗੁਰਮੀਤ ਸਿੰਘ ਬੁੱਟਰ ਵਲੋਂ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ, ਖੇਤੀਬਾੜੀ ਰਸਾਇਣਾਂ ਦੀ ਸੁਚੱਜੀ ਵਰਤੋਂ, ਲੋੜ ਅਨੁਸਾਰ ਖੇਤੀ ਖਰਚਿਆਂ ਅਤੇ ਖੇਤੀ ਪਦਾਰਥਾਂ ਦੀ ਪ੍ਰੋਸੈਸਿੰਗ ਸਬੰਧੀ ਜ਼ੋਰ ਦਿੱਤਾ ਗਿਆ। ਇਸ ਦੌਰਾਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਪ੍ਰਸੰਸ਼ਾ ਪੱਤਰ ਵੀ ਵੰਡੇ ਗਏ। ਇਸ ਮੌਕੇ ਵਧੀਕ ਨਿਰਦੇਸ਼ਕ ਖੋਜ ਡਾ. ਪੁਸ਼ਪਿੰਦਰ ਪਾਲ ਸਿੰਘ ਪੰਨੂ, ਡਾਇਰੈਕਟਰ ਖੇਤਰੀ ਖੋਜ ਕੇਂਦਰ ਬੁਲੋਵਾਲ ਸੌਂਖੜੀ ਡਾ. ਮਨਮੋਹਨਜੀਤ ਸਿੰਘ, ਨਿਰਦੇਸ਼ਕ ਸਿਟਰਸ ਅਸਟੇਟ ਭੂੰਗਾ ਸ੍ਰ: ਜਸਵੰਤ ਸਿੰਘ ਚੋਟਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਵੀ ਮੌਜੂਦ ਸਨ।
No comments:
Post a Comment