ਹੁਸ਼ਿਆਰਪੁਰ, 9 ਦਸੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਾਨਯੋਗ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ. ਮਾਨ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹੇ ਦੇ ਐਡਮਨਿਸਟ੍ਰੇਟਿਵ ਜੱਜ ਜਸਟਿਸ ਰਾਜਨ ਗੁਪਤਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀ ਅਗਵਾਈ ਵਿੱਚ ਅੱਜ ਜ਼ਿਲ੍ਹੇ ਵਿੱਚ ਸਾਲ 2017 ਦੀ ਪੰਜਵੀਂ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਲੋਕ ਅਦਾਲਤ ਵਿੱਚ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜਿਲ੍ਹਾ ਤੇ ਸੈਸ਼ਨ ਜੱਜ
ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਯੋਗ ਨਿਗਰਾਨੀ ਹੇਠ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ. ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼, ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 6 ਬੈਂਚ, ਗੜ੍ਹਸ਼ੰਕਰ ਤੇ ਮੁਕੇਰੀਆਂ ਵਿਖੇ 1-1 ਬੈਂਚ ਅਤੇ ਦਸੂਹਾ ਵਿਖੇ 2 ਬੈਚਾਂ ਦਾ ਗਠਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿੱਚ 3437 ਕੇਸਾਂ ਦੀ ਸੁਣਵਾਈ ਹੋਈ, ਜਿਨਾਂ ਵਿੱਚੋਂ 977 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ 11,45,23,861 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਕੋਰਟ ਵਿੱਚ ਮੋਟਰ ਐਕਸੀਡੈਂਟ ਕਲੇਮ ਵਿੱਚ ਨਿਊ ਇੰਡੀਆ ਐਸੋਰੈਂਸ ਕੰਪਨੀ ਦੇ ਸੀਨੀਅਰ ਡਵੀਜ਼ਨਲ ਮੈਨੇਜਰ ਸ੍ਰੀ ਅਸ਼ੋਕ ਕੁਮਾਰ ਵਲੋਂ 4 ਕਲੇਮੈਂਟਸ ਨੂੰ ਮੌਕੇ 'ਤੇ 7,00,000 ਰੁਪਏ ਦੇ ਚੈਕ ਦਿੱਤੇ ਗਏ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਰਵੀ ਗੁਲਾਟੀ ਨੇ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

No comments:
Post a Comment