- ਹੋਣਹਾਰਾਂ ਨੂੰ ਜ਼ਿਲ੍ਹਾ ਪੱਧਰ 'ਤੇ ਮਿਲੇਗੀ ਹਜ਼ਾਰਾਂ ਰੁਪਏ ਦੀ ਰਾਸ਼ੀ ਅਤੇ ਕੌਮੀ ਪੱਧਰ 'ਤੇ ਪੁੱਜਣ ਵਾਲੇ ਉਮੀਦਵਾਰ ਨੂੰ ਇਨਾਮ ਵਜੋਂ ਮਿਲੇਗੀ ਲੱਖਾਂ ਰੁਪਏ ਦੀ ਰਾਸ਼ੀ
ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਸ੍ਰੀ ਸੈਮਸਨ ਮਸੀਹ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਤੇ ਖੇਡ ਮੰਤਰਾਲੇ ਵਲੋਂ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਤਾ 11 ਦਸੰਬਰ ਨੂੰ ਐਸ.ਡੀ.ਕਾਲਜ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀਯੋਗਤਾ ਲਈ 15 ਤੋਂ 29 ਸਾਲ ਦੇ ਨੌਜਵਾਨ ਜੋ ਸਥਾਈ ਤੌਰ 'ਤੇ ਜ਼ਿਲ੍ਹੇ ਦੇ ਪਿਛਲੇ 5 ਸਾਲ ਤੋਂ ਨਿਵਾਸੀ ਹੋਣ ਅਤੇ ਜਿਨ੍ਹਾਂ ਨੇ ਪਿਛਲੇ ਸਾਲ ਇਸ ਪ੍ਰਤੀਯੋਗਤਾ ਵਿੱਚ ਹਿੱਸਾ ਨਹੀਂ ਲਿਆ, ਉਹ ਇਸ ਮੁਕਾਬਲੇ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਭਾਸ਼ਣ ਮੁਕਾਬਲਾ ਹਿੰਦੀ ਅਤੇ ਅੰਗਰੇਜ਼ੀ ਵਿੱਚ ਹੋਵੇਗਾ ਅਤੇ ਜ਼ਿਲ੍ਹਾ ਪੱਧਰ 'ਤੇ ਪਹਿਲੇ ਸਥਾਨ 'ਤੇ ਆਉਣ ਵਾਲੇ ਨੌਜਵਾਨ ਨੂੰ 5,000 ਰੁਪਏ, ਦੂਸਰੇ ਸਥਾਨ 'ਤੇ ਆਉਣ ਵਾਲੇ ਨੂੰ 2,000 ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਨੌਜਵਾਨ ਨੂੰ 1,000 ਰੁਪਏ ਦਿੱਤੇ ਜਾਣਗੇ।
ਸ੍ਰੀ ਸੈਮਸਨ ਮਸੀਹ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਤੋਂ ਬਾਅਦ ਰਾਜ ਪੱਧਰੀ ਮੁਕਾਬਲਿਆਂ ਵਿੱਚ ਪਹਿਲੇ ਦਰਜੇ 'ਤੇ ਆਉਣ ਵਾਲੇ ਉਮੀਦਵਾਰ ਨੂੰ 25,000, ਦੂਸਰੇ ਨੂੰ 10,000 ਅਤੇ ਤੀਸਰੇ ਦਰਜੇ 'ਤੇ ਰਹਿਣ ਵਾਲੇ ਉਮੀਦਵਾਰ ਨੂੰ 5,000 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਕੌਮੀ ਪੱਧਰ ਲਈ ਚੁਣਿਆ ਜਾਂਦਾ ਹੈ, ਤਾਂ ਉਸ ਨੂੰ ਪਹਿਲੇ ਸਥਾਨ 'ਤੇ ਆਉਣ ਲਈ 2 ਲੱਖ ਰੁਪਏ, ਦੂਜੇ ਲਈ 1 ਲੱਖ ਰੁਪਏ ਅਤੇ ਤੀਜੇ ਲਈ 50 ਹਜ਼ਾਰ ਰੁਪਏ ਇਨਾਮ ਵਜੋਂ ਮਿਲਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਲਈ ਂਿÂਛੁੱਕ ਨੌਜਵਾਨ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਅਰਜ਼ੀ ਫਾਰਮ ਪ੍ਰਾਪਤ ਕਰਕੇ 5 ਦਸੰਬਰ ਤੱਕ ਜਮ੍ਹਾਂ ਕਰਵਾ ਸਕਦੇ ਹਨ ਜਾਂ ਆਪਣੇ-ਆਪਣੇ ਬਲਾਕ ਦੇ ਨੈਸ਼ਨਲ ਯੂਥ ਵਲੰਟੀਅਰ (ਐਨ.ਵਾਈ.ਵੀ.) ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਦੇ ਮੁਕਾਬਲੇ 7 ਦਸੰਬਰ ਤੱਕ ਵੱਖ-ਵੱਖ ਬਲਾਕਾਂ ਵਿੱਚ ਹੋਣਗੇ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ ਤਾਇਨਾਤ 22 ਰਾਸ਼ਟਰੀ ਯੂਥ ਵਲੰਟੀਅਰਾਂ ਵਿੱਚੋਂ ਆਪਣੇ ਏਰੀਏ ਦੇ ਵਲੰਟੀਅਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰ: 01882-253043 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment