- ਜ਼ਿਲ੍ਹਾ ਮੈਜਿਸਟਰੇਟ ਨੇ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦਾ ਵੀ ਦਿੱਤਾ ਹੁਕਮ
ਹੁਸ਼ਿਆਰਪੁਰ, 8 ਦਸੰਬਰ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੀ ਨਗਰ ਪੰਚਾਇਤ ਮਾਹਿਲਪੁਰ ਦੀਆਂ ਹੋਣ ਵਾਲੀਆਂ ਜਨਰਲ ਚੋਣਾਂ ਦੌਰਾਨ ਨਗਰ ਪੰਚਾਇਤ ਮਾਹਿਲਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਹਥਿਆਰ, ਫਿਸਫੋਟਕ ਸਮੱਗਰੀ, ਕਿਰਪਾਣ, ਕਿਰਚ, ਭਾਲੇ, ਟੋਕੇ, ਚਾਕੂ ਆਦਿ ਨੂੰ ਚੁੱਕਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਅਮਨ ਅਤੇ ਸ਼ਾਂਤੀ ਬਰਕਰਾਰ ਰੱਖਣ ਲਈ ਜਾਰੀ
ਕੀਤੇ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਨਗਰ ਪੰਚਾਇਤ ਮਾਹਿਲਪੁਰ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਇਹ ਵੀ ਆਦੇਸ਼ ਦਿੱਤੇ ਹਨ ਕਿ ਉਹ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਬੈਂਕ ਸੁਰੱਖਿਆ ਗਾਰਡ ਉਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤਾ ਇਹ ਹੁਕਮ 15 ਤੋਂ 20 ਦਸੰਬਰ ਤੱਕ ਲਾਗੂ ਰਹੇਗਾ।
No comments:
Post a Comment