- ਕਿਹਾ, ਸਿਹਤ ਸਹੂਲਤਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ 'ਚ ਵਰਦਾਨ ਸਾਬਤ ਹੋਣਗੀਆਂ ਯੋਜਨਾਵਾਂ
- ਫਾਉਂਡੇਸ਼ਨ ਦੇ ਮੈਂਬਰ ਮਨਜੀਤ ਬਾਲੀ ਨੇ ਐਸ.ਸੀ/ਐਸ.ਟੀ ਵਰਗ ਲਈ ਸਿਹਤ, ਸਿੱਖਿਆ, ਅੰਤਰਜਾਤੀ ਵਿਆਹ ਅਤੇ ਮਹਾਨ ਸੰਤਾਂ ਦੇ ਸਮਾਰੋਹ ਸਬੰਧੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ
ਹੁਸ਼ਿਆਰਪੁਰ, 11 ਦਸੰਸਰ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਪਲ ਨੇ ਕਿਹਾ ਕਿ ਡਾ. ਅੰਬੇਡਕਰ ਫਾਉਂਡੇਸ਼ਨ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਡਾ. ਅੰਬੇਡਕਰ ਫਾਉਂਡੇਸ਼ਨ ਦੇ ਮੈਂਬਰ ਸ੍ਰੀ ਮਨਜੀਤ ਬਾਲੀ ਦੀ ਅਗਵਾਈ ਵਿੱਚ ਸਵੈ-ਸਹਾਇਤਾ ਗਰੁੱਪਾਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਉਂਡੇਸ਼ਨ ਵਲੋਂ ਐਸ.ਸੀ. ਐਸ.ਟੀ. ਪਰਿਵਾਰਾਂ ਦੇ ਲੋੜਵੰਦ ਵਿਅਕਤੀਆਂ ਨੂੰ ਗੰਭੀਰ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਣ ਲਈ ਵਿਸ਼ੇਸ਼ ਸਿਹਤ ਸਹੂਲਤਾਂ ਦਿੱਤੀਆਂ
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਅੰਤਰਜਾਤੀ ਵਿਆਹ ਸਬੰਧੀ ਵੀ ਡਾ. ਅੰਬੇਡਕਰ ਯੋਜਨਾ ਬਣਾਈ ਗਈ ਹੈ ਅਤੇ ਇਸ ਯੋਜਨਾ ਦਾ ਉਦੇਸ਼ ਅੰਤਰਜਾਤੀ ਵਿਆਹ ਨੂੰ ਵਿਸ਼ੇਸ਼ ਮਹੱਤਵ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 2.50 ਲੱਖ ਰੁਪਏ ਦੇਣ ਦੀ ਯੋਜਨਾ ਹੈ, ਜਿਸ ਤਹਿਤ ਯੋਗ ਜੋੜੇ ਨੂੰ ਹੌਸਲਾ ਅਫਜ਼ਾਈ ਰਕਮ ਦਾ 50 ਫੀਸਦੀ ਡਰਾਫਟ ਰਾਹੀਂ ਦਿੱਤਾ ਜਾਵੇਗਾ, ਜਦਕਿ ਬਾਕੀ 50 ਫੀਸਦੀ ਜੋੜੇ ਦੇ ਨਾਂ 'ਤੇ ਫਿਕਸ ਡਿਪਾਜ਼ਿਟ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਦੇ ਜਨਮ ਦਿਹਾੜੇ 'ਤੇ ਵੀ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਹਾਨ ਸੰਤਾਂ ਦੇ ਜਨਮ ਦਿਨ ਸਮਾਰੋਹ ਮਨਾਉਣ ਹਿੱਤ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀਆਂ/ਕਾਲਜਾਂ ਲਈ ਵੱਧ ਤੋਂ ਵੱਧ ਅਨੁਦਾਨ ਰਾਸ਼ੀ 5 ਲੱਖ ਰੁਪਏ ਅਤੇ ਐਨਜੀਓਜ਼ ਲਈ 2 ਲੱਖ ਰੁਪਏ ਰਾਸ਼ੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਨ.ਜੀ.ਓਜ਼ ਵੱਧ ਤੋਂ ਵੱਧ ਡਾ.ਅੰਬੇਡਕਰ ਫਾਉਂਡੇਸ਼ਨ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਐਸ.ਸੀ./ਐਸ.ਟੀ. ਵਰਗ ਤੱਕ ਪਹੁੰਚਾਉਣ, ਤਾਂ ਜੋ ਲੋੜਵੰਦ ਵਿਅਕਤੀ ਇਨ੍ਹਾਂ ਸਹੂਲਤਾਂ ਦਾ ਲਾਹਾ ਲੈ ਸਕਣ। ਉਨ੍ਹਾਂ ਡਾ.ਅੰਬੇਡਕਰ ਫਾਉਂਡੇਸ਼ਨ ਅਤੇ ਇਕੱਤਰ ਐਨ.ਜੀ.ਓਜ਼ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਐਸ.ਸੀ./ਐਸ.ਟੀ. ਵਰਗ ਤੱਕ ਵੱਖ-ਵੱਖ ਸਕੀਮਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਭਲਾਈ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਾ. ਅੰਬੇਡਕਰ ਫਾਉਂਡੇਸ਼ਨ ਦੇ ਮੈਂਬਰ ਸ੍ਰੀ ਮਨਜੀਤ ਬਾਲੀ ਨੇ ਕਿਹਾ ਕਿ ਡਾ.ਅੰਬੇਡਕਰ ਸਿਹਤ ਸਹਾਇਤਾ ਸਕੀਮ ਤਹਿਤ ਜਿਸ ਵਿਅਕਤੀ ਦੀ ਪਰਿਵਾਰਕ ਆਮਦਨ ਇਕ ਲੱਖ ਤੋਂ ਘੱਟ ਹੋਵੇ ਅਤੇ ਉਸਨੂੰ ਗੰਭੀਰ ਬੀਮਾਰੀਆਂ ਕਿਡਨੀ, ਗੁਰਦੇ, ਕੈਂਸਰ, ਘੁਟਨੇ ਅਤੇ ਰੀਡ ਦੀ ਸਰਜਰੀ ਸਮੇਤ ਹੋਰ ਖਤਰਨਾਕ ਬੀਮਾਰੀਆਂ ਜਿਸ ਵਿੱਚ ਸਰਜੀਕਲ ਓਪਰੇਸ਼ਨ ਦੀ ਜ਼ਰੂਰਤ ਹੋਵੇ, ਉਹ ਇਸ ਸਹੂਲਤ ਦਾ ਫਾਇਦਾ ਚੁੱਕ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਭਪਾਤਰੀ ਨੂੰ ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਾਸ਼ਨ ਕਾਰਡ ਦੀ ਫੋਟੋ ਕਾਪੀ ਅਤੇ ਸਬੰਧਤ ਹਸਪਤਾਲ ਵਲੋਂ ਐਸਟੀਮੇਟ ਆਦਿ ਜ਼ਰੂਰੀ ਹੋਣਗੇ। ਉਨ੍ਹਾਂ ਦੱਸਿਆ ਕਿ ਇਲਾਜ ਲਈ ਐਸਟੀਮੇਟ ਲਾਗਤ ਦਾ 100 ਫੀਸਦੀ ਸਰਜਰੀ ਤੋਂ ਪਹਿਲਾਂ ਹੀ ਸਬੰਧਤ ਹਸਪਤਾਲ ਨੂੰ ਇਕ ਕਿਸ਼ਤ ਵਿੱਚ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਫਾਉਂਡੇਸ਼ਨ ਵਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਤੋਂ ਵਾਂਝੇ ਨਾ ਰਹਿ ਸਕਣ।
ਇਸ ਮੌਕੇ ਡੀ.ਐਸ.ਪੀ (ਐਚ) ਸ੍ਰੀ ਜੰਗ ਬਹਾਦਰ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ ਰਾਜੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਐਨ.ਜੀ.ਓਜ਼ ਹਾਜ਼ਰ ਸਨ।
No comments:
Post a Comment