- ਸਫਾਈ ਵਿਵਸਥਾ ਅਤੇ ਜਾਗਰੂਕਤਾ ਕੈਂਪ ਲਗਾਉਣ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
ਹੁਸ਼ਿਆਰਪੁਰ, 14 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਜ਼ਿਲ੍ਹਾ ਨਸ਼ਾ ਮੁਕਤੀ ਪੁਨਰਵਾਸ ਕੇਂਦਰ, ਮੁਹੱਲਾ ਫਤਹਿਗੜ੍ਹ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਕੇਂਦਰ ਦਾ ਦੌਰਾ ਕਰਦੇ ਹੋਏ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਵੋਕੇਸ਼ਨਲ ਗਤੀਵਿਧੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਦੇ ਪੁਨਰਵਾਸ ਅਤੇ ਉਨ੍ਹਾਂ ਦੇ ਮਨੋਬਲ ਵਿੱਚ ਵਾਧਾ ਕਰਨ ਲਈ ਕੇਂਦਰ ਵਿੱਚ ਢੁੱਕਵੇਂ ਪ੍ਰਬੰਧ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਮੁਹੱਲਾ ਫਤਹਿਗੜ੍ਹ, ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਦੇ ਕੇਂਦਰਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਇਨ੍ਹਾਂ ਕੇਂਦਰਾਂ ਵਿੱਚ ਲੋੜ ਅਨੁਸਾਰ ਵੋਕੇਸ਼ਨਲ ਗਤੀਵਿਧੀਆਂ ਲਈ ਆਈ.ਟੀ.ਆਈ. ਵਲੋਂ ਇਨਸਟਰਕਟਰ ਮੁਹੱਈਆ ਕਰਵਾਉਣ ਅਤੇ ਕੇਂਦਰਾਂ ਵਿੱਚ ਸਫ਼ਾਈ ਵਿਵਸਥਾ ਕਰਵਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕੇਂਦਰਾਂ ਵਿੱਚ ਜਿੰਮ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਜਾਗਰੂਕਤਾ ਕੈਂਪ ਲਗਾਉਣ ਸਬੰਧੀ ਐਮ.ਸੀ. ਅਤੇ ਸਰਪੰਚਾਂ ਨਾਲ ਤਾਲੇ-ਮੇਲ ਕਰਨ ਲਈ ਕਿਹਾ। ਇਸ ਮੌਕੇ ਡੀ.ਐਸ.ਪੀ. ਸ੍ਰੀ ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ-ਕਮ-ਮੈਂਬਰ ਸਕੱਤਰ ਡਾ. ਸਤਪਾਲ ਸਿੰਘ ਗੋਜਰਾ, ਮਨੋਰੋਗ ਮਾਹਿਰ ਡਾ. ਰਾਜ ਕੁਮਾਰ, ਐਮ.ਓ.ਐਚ. ਡਾ. ਸੁਨੀਲ ਅਹੀਰ, ਪ੍ਰਿੰਸੀਪਲ ਰਚਨਾ ਕੌਰ, ਐਮ.ਓ. ਡਾ.ਗੁਰਵਿੰਦਰ ਸਿੰਘ, ਮੈਨੇਜਰ ਨੀਸ਼ਾ ਰਾਣੀ, ਕੌਂਸਲਰ ਡਾ. ਸੁਰਭੀ ਠਾਕੁਰ, ਕੌਂਸਲਰ ਸੰਦੀਪ ਕੁਮਾਰੀ, ਨਰਸਿੰਗ ਸਟਾਫ਼ ਵਿਕਰਮਜੀਤ ਸਿੰਘ ਅਤੇ ਐਕਟੀਵਿਟੀ ਕੋਆਰਡੀਨੇਟਰ ਸ੍ਰੀ ਪ੍ਰਸ਼ਾਂਤ ਵੀ ਮੌਜੂਦ ਸਨ।
No comments:
Post a Comment