- ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹੇ ਦੇ ਸਮੂਹ ਕੈਰੀਅਰ ਗਾਈਡੈਂਸ ਕੌਂਸਲਰਾਂ ਨੂੰ ਕੀਤਾ ਸੰਬੋਧਨ
ਹੁਸ਼ਿਆਰਪੁਰ, 13 ਦਸੰਬਰ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਕੂਲਾਂ ਦੇ ਬੱਚਿਆਂ ਵਿੱਚ ਇਸ ਤਰ੍ਹਾਂ ਦੇ ਕੋਰਸ ਕਰਨ ਲਈ ਰੁੱਚੀ ਪੈਦਾ ਕੀਤੀ ਜਾਵੇ ਕਿ ਉਹ ਆਪਣਾ ਬਿਜਨੈਸ ਖੋਲ੍ਹ ਕੇ ਰੁਜ਼ਗਾਰ ਹਾਸਲ ਕਰ ਸਕਣ ਅਤੇ ਦੂਜਿਆਂ ਨੂੰ ਵੀ ਰੁਜ਼ਗਾਰ ਦੇ ਮੌਕੇ ਦੇ ਸਕਣ। ਉਹ ਅੱਜ ਡੀ.ਏ.ਵੀ ਕਾਲਜ
ਆਫ਼ ਐਜੂਕੇਸ਼ਨ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹੇ ਦੇ ਸਮੂਹ ਕੈਰੀਅਰ ਗਾਈਡੈਂਸ ਕੌਂਸਲਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲੀ ਜੀਵਨ ਵਿਚ ਅਧਿਆਪਕ ਬੱਚਿਆਂ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਉਹ ਸਮਾਂ ਹੁੰਦਾ ਹੈ, ਜਿਸ ਵਿੱਚ ਅਧਿਆਪਕ ਬੱਚਿਆਂ ਦਾ ਭਵਿੱਖ ਬਣਾਉਣ ਲਈ ਬੇਹੱਦ ਸਹਾਈ ਹੁੰਦੇ ਹਨ। ਉਨ੍ਹਾਂ ਸਮੂਹ ਕੈਰੀਅਰ ਗਾਈਡੈਂਸ ਕੌਂਸਲਰਾਂ ਨੂੰ ਕਿਹਾ ਕਿ ਸਕੂਲੀ ਸਿੱਖਿਆ ਦੇ ਦੌਰਾਨ ਵਿਦਿਆਰਥੀਆਂ ਨੂੰ ਰੁੱਚੀ ਅਨੁਸਾਰ ਇਸ ਤਰ੍ਹਾਂ ਦੇ ਕਿੱਤਾਮੁਖੀ ਕੋਰਸ ਕਰਵਾਏ ਜਾਣ ਕਿ ਉਹ ਆਪਣਾ ਕੰਮ-ਧੰਦਾ ਖੋਲ੍ਹ ਸਕਣ।
ਉਨ੍ਹਾਂ ਕਿਹਾ ਕਿ ਆਪਣਾ ਬਿਜਨੈਸ ਖੋਲ੍ਹਣ ਲਈ ਕਿੱਤਾਮੁਖੀ ਕੋਰਸ ਵੀ ਬੇਹੱਦ ਲਾਹੇਵੰਦ ਸਾਬਤ ਹੁੰਦੇ ਹਨ। ਇਨ੍ਹਾਂ ਕੋਰਸਾਂ ਵਿੱਚ ਸਿੱਖਿਆਰਥੀਆਂ ਨੂੰ ਰੁੱਚੀ ਅਨੁਸਾਰ ਨੌਕਰੀ ਹਾਸਲ ਕਰਨ ਜਾਂ ਕੋਈ ਵੀ ਕੰਮ-ਧੰਦਾਂ ਸ਼ੁਰੂ ਕਰਨ ਸਬੰਧੀ ਮੁਢਲੀ ਜਾਣਕਾਰੀ ਮੁਹੱਈਆਂ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ
ਵੀ ਜ਼ਿਲ੍ਹੇ ਵਿੱਚ ਫੂਡ ਕਰਾਫਟ ਇੰਸਟੀਚਿਊਟ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਤੋਂ ਇਲਾਵਾ 5 ਰੂਰਲ ਸਕਿੱਲ ਸੈਂਟਰ ਦਸੂਹਾ, ਭੰਗਾਲਾ, ਬੱਸੀ ਜਲਾਲ, ਹੰਡਵਾਲ ਅਤੇ ਸੰਸਾਰਪੁਰ ਵਿਚ ਚੱਲ ਰਹੇ ਹਨ। ਇਨ੍ਹਾਂ ਵਿੱਚ ਕੁਕਿੰਗ, ਟੇਲਰਿੰਗ, ਵੈਲਡਿੰਗ, ਇਲੈਕਟ੍ਰੀਸ਼ਨ ਤੋਂ ਇਲਾਵਾ ਕਈ ਤਰ੍ਹਾਂ ਦੇ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕੈਰੀਅਰ ਗਾਈਡੈਂਸ ਕੌਂਸਲਰ ਵਿਦਿਆਰਥੀਆਂ ਦੀ ਰੁੱਚੀ ਨੂੰ ਪਹਿਚਾਨਣ ਕਿ ਉਨ੍ਹਾਂ ਦੀ ਕਿਸ ਖੇਤਰ ਵਿੱਚ ਦਿਲਚਸਪੀ ਹੈ ਅਤੇ ਰੁੱਚੀ ਅਨੁਸਾਰ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹਾਂ ਹੋਣ ਲਈ ਪ੍ਰੇਰਿਤ ਕਰਨ।
ਇਸ ਮੌਕੇ ਪੀ.ਸੀ.ਐਸ. ਅਧਿਕਾਰੀ (ਅੰਡਰ ਟਰੇਟਿੰਗ) ਸਹਾਇਕ ਕਮਿਸ਼ਨਰ ਸ੍ਰੀ ਅਮਿਤ ਸਰੀਨ ਜ਼ਿਲ੍ਹਾਂ ਅਫ਼ਸਰ ਸ੍ਰੀ ਮੋਹਨ ਸਿੰਘ ਲੇਹਲ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀ ਜਸਵੰਤ ਰਾਏ, ਬਲਵੰਤ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਕੈਰੀਅਰ ਗਾਈਡੈਂਸ ਕੌਂਸਲਰ ਵੀ ਮੌਜੂਦ ਸਨ।
No comments:
Post a Comment