ਹੁਸ਼ਿਆਰਪੁਰ, 5 ਦਸੰਬਰ:ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹਰ ਸਾਲ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ ਅਤੇ ਦੇਸ਼ ਦੀ ਰਾਖੀ ਲਈ ਬਹਾਦਰ ਸੈਨਿਕਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਝੰਡੇ ਦੇ ਸਨਮਾਨ ਵਿਚ ਵਿੱਤੀ ਅੰਸ਼ਦਾਨ ਇਕੱਠਾ ਕੀਤਾ ਜਾਂਦਾ ਹੈ ਅਤੇ ਇਕੱਤਰ ਹੋਈ ਇਹ ਰਾਸ਼ੀ ਵੱਖ-ਵੱਖ ਭਲਾਈ ਸਕੀਮਾਂ ਲਈ ਵਰਤੀ
ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ 'ਤੇ ਵੱਧ ਤੋਂ ਵੱਧ ਦਾਨ ਕੀਤਾ ਜਾਵੇ, ਤਾਂ ਜੋ ਇਕੱਤਰ ਫੰਡ ਜ਼ਰੀਏ ਵਿਧਵਾਵਾਂ, ਅਪੰਗ ਸੈਨਿਕਾਂ, ਸਾਬਕਾ ਸੈਨਿਕਾਂ, ਉਨ੍ਹਾਂ ਦੇ ਆਸ਼ਰਿਤਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਫੰਡ ਇਕੱਤਰ ਕਰਨ ਦਾ ਮਕਸਦ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਲਈ ਆਭਾਰ ਵਿਅਕਤ ਕਰਨਾ ਹੈ। ਉਨ੍ਹਾਂ ਝੰਡਾ ਦਿਵਸ ਨੂੰ ਮਹਤੱਤਾ ਦੇਣ ਦੀ ਗੱਲ ਕਰਦਿਆਂ ਸੈਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਆਮ ਲੋਕਾਂ ਦੀ ਨੈਤਿਕ ਜ਼ਿੰਮੇਵਾਰੀ ਦੱਸਿਆ ।ਉਨ੍ਹਾਂ ਦੱਸਿਆ ਕਿ ਇਸ ਸੱਚਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਸੁਰੱਖਿਆ ਫੋਰਸਾਂ ਵਿਚ ਸ਼ਾਮਲ ਹਰੇਕ ਸਿਪਾਹੀ ਦੇਸ਼ ਪ੍ਰਤੀ ਨਿਸ਼ਕਾਮ ਸੇਵਾ ਪ੍ਰਦਾਨ ਕਰਨ ਲਈ ਦ੍ਰਿੜ ਹੈ। ਉਨ੍ਹਾਂ ਦੱਸਿਆ ਕਿ ਜਨਤਾ ਨੂੰ ਵੱਧ ਤੋਂ ਵੱਧ ਫੰਡ ਦੇਣ ਵਿਚ ਯੋਗਦਾਨ ਦੇਣਾ ਚਾਹੀਦਾ ਹੈ, ਤਾਂ ਜੋ ਸੈਨਿਕ ਪਰਿਵਾਰਾਂ ਦੀ ਮਦਦ ਹੋ ਸਕੇ । ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਇਕੱਠਾ ਕੀਤਾ ਦਾਨ ਆਮਦਨ ਕਰ ਤੋਂ ਮੁਕਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕੌਮੀ ਦਿਵਸ ਦੀ ਯਾਦ ਵਿਚ 7 ਦਸੰਬਰ ਨੂੰ ਜ਼ਿਲ੍ਹੇ ਵਿਚ ਇਕ ਫਲੈਗ ਦਿਵਸ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਮਹਾਨ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ।ਇਸ ਤੋਂ ਇਲਾਵਾ ਝੰਡਾ ਲਗਾਉਣ ਦੀ ਰਸਮ ਵੀ ਅਦਾ ਕੀਤੀ ਜਾਵੇਗੀ।

No comments:
Post a Comment