ਹੁਸ਼ਿਆਰਪੁਰ, 7 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸੋਸ਼ਲ ਮੀਡੀਆ ਦੁਆਰਾ ਜੋ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਵਲੋਂ ਦਿੱਤੇ ਗਏ ਅਸਤੀਫੇ ਨੂੰ ਮਨਜ਼ੂਰ ਕਰਨ ਦੀ ਚਰਚਾ ਹੈ, ਉਹ ਕੇਵਲ ਅਫਵਾਹ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲ ਅਫ਼ਸਰ ਹੁਸ਼ਿਆਰਪੁਰ ਤੋਂ ਕਰਵਾਈ ਜਾ ਰਹੀ ਇਕ ਜਾਂਚ ਸਬੰਧੀ ਰੈਡ ਕਰਾਸ ਸੁਸਾਇਟੀ ਦੇ ਸੱਕਤਰ ਵਲੋਂ ਬੇਨਤੀ ਕੀਤੀ ਗਈ ਸੀ ਕਿ ਜਾਂਚ ਪੂਰੀ ਹੋਣ ਤੱਕ ਉਸਨੂੰ ਇਸ ਡਿਊਟੀ ਤੋਂ ਫਾਰਗ ਕੀਤਾ ਜਾਵੇ। ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਬੇਨਤੀ ਨੂੰ ਪ੍ਰਵਾਨ ਹੋਏ ਹੀ ਪੈਂਡਿੰਗ ਇਨਕੁਆਰੀ ਪੂਰੀ ਹੋਣ ਤੱਕ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਦਾ ਵਾਧੂ ਚਾਰਜ ਐਸ.ਡੀ.ਐਮ. ਹੁਸ਼ਿਆਰਪੁਰ ਨੂੰ ਸੌਂਪਿਆ ਗਿਆ ਹੈ।
ਉਧਰ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਜੀ ਨੂੰ ਬੇਨਤੀ ਕੀਤੀ ਸੀ ਕਿ ਜਾਂਚ ਪੂਰੀ ਹੋਣ ਤੱਕ ਨੈਤਿਕਤਾ ਦੇ ਆਧਾਰ 'ਤੇ ਉਨ੍ਹਾਂ ਨੂੰ ਡਿਊਟੀ ਤੋਂ ਫਾਰਗ ਕਰ ਦਿੱਤਾ ਜਾਵੇ, ਤਾਂ ਕਿ ਜਾਂਚ ਦੀ ਨਿਰਪੱਖਤਾ ਉਤੇ ਕਿਸੇ ਵਲੋਂ ਵੀ ਕੋਈ ਸਵਾਲ ਨਾ ਉਠਾਇਆ ਜਾ ਸਕੇ।
No comments:
Post a Comment