- ਕਿਹਾ, ਵਿਭਾਗਾਂ ਦੇ ਮੁਖੀ ਡਿਜ਼ੀਟਲ ਪ੍ਰਣਾਲੀ ਦੀ ਵਰਤੋਂ ਯਕੀਨੀ ਬਣਾਉਣ
- ਵੱਖ-ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ
ਹੁਸ਼ਿਆਰਪੁਰ, 6 ਦਸੰਬਰ:
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ ਕਰਦਿਆਂ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜਨਤਾ ਤੱਕ ਪਹੁੰਚਾਇਆ ਜਾਵੇ, ਤਾਂ ਜੋ ਲੋੜਵੰਦ ਵਿਅਕਤੀ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਹਾ ਲੈ ਸਕਣ। ਉਨ੍ਹਾਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਤਾਇਨਾਤ ਕੀਤੇ ਗਏ ਨੋਡਲ ਅਫ਼ਸਰਾਂ ਨੂੰ ਪਿੰਡਾਂ ਵਿੱਚ ਜਾ ਕੇ ਬਾਰੀਕੀ ਨਾਲ ਸਰਵੇ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਡਾਟਾ ਇਕੱਠਾ ਕਰਕੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਗਈਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਪ੍ਰਮੋਟਿੰਗ ਡਿਜ਼ੀਟਲ ਪੇਮੈਂਟ ਸਬੰਧੀ ਉਲੀਕੀ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੇ ਮੁਖੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਹ ਸਾਰੀਆਂ ਅਦਾਇਗੀਆਂ ਡਿਜ਼ੀਟਲ ਮੋਡ ਰਾਹੀਂ ਕਰਨ। ਉਨ੍ਹਾਂ ਕਿਹਾ ਕਿ ਡਿਜ਼ੀਟਲ ਮੋਡ ਰਾਹੀਂ ਅਦਾਇਗੀਆਂ ਕਰਨ ਸਬੰਧੀ ਵੱਖਰੇ-ਵੱਖਰੇ ਐਪਸ ਅਤੇ ਡਿਵਾਈਸਸ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਐਪਸ ਰਾਹੀਂ ਆਸਾਨੀ ਨਾਲ ਬਿਨ੍ਹਾਂ ਕੈਸ਼ ਲੈਣ-ਦੇਣ ਡਿਜ਼ੀਟਲ ਮੋਡ ਰਾਹੀਂ ਆਸਾਨੀ ਨਾਲ ਇਕ ਖਾਤੇ ਵਿੱਚੋਂ ਦੂਜੇ ਖਾਤੇ ਵਿੱਚ ਰਾਸ਼ੀ ਨੂੰ ਟਰਾਂਸਫਰ ਕੀਤਾ ਜਾ ਸਕਦਾ ਹੈ। ਇਸ ਨਾਲ ਜਿਥੇ ਸਮੇਂ ਦੀ ਬੱਚਤ ਹੁੰਦੀ ਹੈ, ਉਥੇ ਆਸਾਨੀ ਨਾਲ ਪੈਸਿਆਂ ਦਾ ਲੈਣ-ਦੇਣ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਪੱਧਰ 'ਤੇ ਇਕ ਪਿੰਡ ਨੂੰ ਅਡਾਪਟ ਕਰਨ ਅਤੇ ਇਸ ਪਿੰਡ ਵਿੱਚ ਸਾਰਾ ਲੈਣ-ਦੇਣ ਡਿਜ਼ੀਟਲ ਮੋਡ ਰਾਹੀਂ ਕਰਨ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ। ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਡਿਜ਼ੀਟਲ ਮੋਡ ਰਾਹੀਂ ਬਿਜਲੀ ਦੇ ਬਿੱਲ ਲੈਣ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਾਰੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਵਿੱਚ ਡਿਜ਼ੀਟਲ ਮੋਡ ਰਾਹੀਂ ਲੈਣ-ਦੇਣ ਕਰਨ ਸਮੇਤ ਵਿਭਾਗਾਂ ਦੇ ਮੁਖੀਆਂ ਨੂੰ ਦਫ਼ਤਰਾਂ ਵਿੱਚ ਵੀ ਡਿਜ਼ੀਟਲ ਮੋਡ ਰਾਹੀਂ ਲੈਣ-ਦੇਣ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।
ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਕਾਰਜਕਾਰੀ ਕਮੇਟੀ
ਸਕਿੱਲ ਡਿਵੈਲਪਮੈਂਟ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਅਤੇ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਸਕਿੱਲ ਡਿਵੈਲਪਮੈਂਟ ਸੈਂਟਰਾਂ ਚੱਬੇਵਾਲ, ਮਾਹਿਲਪੁਰ, ਅੱਜੋਵਾਲ, ਨੰਦਾਚੌਰ, ਢੋਲਵਾਹਾ, ਖੜਕਾਂ, ਬੀਨੇਵਾਲ ਅਤੇ ਕੋਟਫਤੂਹੀ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪਿਛਲੇ ਮਹੀਨੇ ਦੌਰਾਨ ਵਰਧਮਾਨ ਅਤੇ ਜੇ.ਸੀ.ਟੀ. ਗਰੁੱਪ ਵਿੱਚ 30 ਲੜਕੀਆਂ ਦੀ ਪਲੇਸਮੈਂਟ ਕਰਵਾਈ ਗਈ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ 'ਤੇ ਖੜ੍ਹਾ ਕਰਨ ਲਈ ਉਪਰਾਲੇ ਕੀਤੇ ਜਾਣ।
ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਸਿਵਲ ਸਰਜਨ ਡਾ. ਰੇਨੂ ਸੂਦ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀਮਤੀ ਰਜਨੀਸ਼ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment