- ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਚੁੱਕਣ ਦੀ ਅਪੀਲ
ਹੁਸ਼ਿਆਰਪੁਰ, 8 ਦਸੰਬਰ:ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਾਲ-2017 ਦੀ ਪੰਜਵੀਂ ਕੌਮੀ ਲੋਕ ਅਦਾਲਤ 9 ਦਸੰਬਰ ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਕੋਰਟ ਕੰਪਲੈਕਸ ਹੁਸ਼ਿਆਰਪੁਰ, ਜ਼ਿਲ੍ਹਾ ਕਚਹਿਰੀ ਹੁਸ਼ਿਆਰਪੁਰ ਤੋਂ ਇਲਾਵਾ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਇਹ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿੱਚ ਵੱਖ-ਵੱਖ ਕੇਸਾਂ ਦਾ ਆਪਸੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕੀਤਾ ਜਾਵੇਗਾ।
ਸ੍ਰੀ ਗੁਲਾਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ. ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼, ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਏ ਜਾਣ, ਕਿਉਂਕਿ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।
No comments:
Post a Comment