- ਸੁੰਦਰ ਸ਼ਾਮ ਅਰੋੜਾ ਨੇ ਪਿੰਡ ਧੀਰੋਵਾਲ ਦੇ ਕਾਮਨ ਅੰਡਰ ਗਰਾਊਂਡ ਪਾਈਪ ਲਾਈਨ ਪ੍ਰੋਜੈਕਟ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਪ੍ਰੋਜੈਕਟ ਲੋੜਵੰਦ ਪਿੰਡਾਂ ਵਿੱਚ ਵੱਧ ਤੋਂ ਵੱਧ ਉਸਾਰੇ ਜਾਣ, ਤਾਂ ਜੋ ਜ਼ਮੀਨ ਦੋਜ਼ ਨਾਲੀਆਂ ਰਾਹੀਂ ਸਿੰਚਾਈ ਦੀ ਲਾਭ ਜ਼ਰੂਰਤਮੰਦ ਕਿਸਾਨਾਂ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਸਰਕਾਰ ਦੀ ਪਹਿਲ ਹੈ। ਆਉਣ ਵਾਲੇ ਸਮੇਂ ਵਿੱਚ ਇਸ ਤਰਾਂ ਦੇ ਹੋਰ ਪ੍ਰੋਜੇਕਟ ਵੱਡੇ ਪੱਧਰ 'ਤੇ ਲਗਾਏ ਜਾਣਗੇ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਵਿਕਾਸ ਲਈ ਅਤੇ ਲੋਕਾਂ ਨੂੰ ਮੁਢਲੀ ਸਵਿਧਾਵਾਂ ਉਪਲਬੱਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਹ ਪ੍ਰੋਜੇਕਟ ਵੀ ਉਨ੍ਹਾਂ ਵਿੱਚੋਂ ਇਕ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਸ਼ੁਰੂ ਹੋਣ ਵਾਲਾ ਹੈ ਅਤੇ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੀ ਵੀ ਨੁਹਾਰ ਬਦਲ ਦਿੱਤੀ ਜਾਵੇਗੀ। ਇਲਾਕਾ ਵਾਸੀਆਂ ਨੂੰ ਮੁਢਲੀਆਂ ਸੁਵਿਧਾਵਾਂ ਦੀ ਕੋਈ ਕਮੀ ਨਾ ਰਹੇ, ਇਸ ਲਈ ਸਰਕਾਰ ਯਤਨਸ਼ੀਲ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਜਲਦ ਹੀ ਇਨ੍ਹਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਸ੍ਰੀ ਅਰੋੜਾ ਨੇ ਕਿਹਾ ਕਿ ਭੂਮੀ ਮੰਡਲ ਰੱਖਿਆ ਵਿਭਾਗ ਵਲੋਂ ਉਨ੍ਹਾਂ ਇਲਾਕਿਆਂ ਵਿੱਚ ਸਿੰਚਾਈ ਉਪਲਬੱਧ ਕਰਵਾਈ ਗਈ ਹੈ, ਜਿਥੇ ਪਾਣੀ ਦਾ ਪਹੁੰਚਣਾ ਮੁਸ਼ਕਲ ਸੀ, ਪਰੰਤੂ ਸਰਕਾਰ ਦੀ ਵਿਕਾਸਸ਼ੀਲ ਸੋਚ ਅਤੇ ਅਧਿਕਾਰੀਆਂ ਦੀ ਮਿਹਨਤ ਸਦਕਾ ਇਹ ਸੰਭਵ ਹੋ ਪਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਪਿੰਡ ਅਤੇ ਇਲਾਕਾ ਇਸ ਤਰਾਂ ਦਾ ਨਹੀਂ ਰਹੇਗਾ, ਜਿਥੇ ਲੋਕਾਂ ਨੂੰ ਮੁਢਲੀਆਂ ਸੁਵਿਧਾਵਾਂ ਲਈ ਇਧਰ-ਉਧਰ ਭਟਕਣਾ ਪਵੇ। ਇਸ ਮੌਕੇ ਸਮਿਤੀ ਮੈਂਬਰ ਸ੍ਰੀ ਕੁਲਦੀਪ ਸਿੰਘ, ਸ੍ਰੀ ਕਿਰਨ ਧੀਰ ਤੋਂ ਇਲਾਵਾ ਪਿੰਡ ਵਾਸੀ ਵੀ ਮੌਜੂਦ ਸਨ।