ਹੁਸ਼ਿਆਰਪੁਰ, 19 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਵਿਖੇ ਹੁਣ 2 ਲੱਖ ਰੁਪਏ ਤੱਕ ਦੀ ਈ-ਸਟਾਂਪ ਪੇਪਰ ਦੀ ਸੁਵਿਧਾ ਵੀ ਮਿਲੇਗੀ। ਪਹਿਲਾਂ ਸੇਵਾ ਕੇਂਦਰ ਰਾਹੀਂ ਕੇਵਲ 1 ਲੱਖ ਰੁਪਏ ਦੀ ਰਾਸ਼ੀ ਤੱਕ ਦਾ ਈ-ਸਟਾਂਪ ਪੇਪਰ ਖਰੀਦਿਆ ਜਾ ਸਕਦਾ ਸੀ, ਹੁਣ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਉਕਤ ਸੇਵਾ ਕੇਂਦਰ ਵਿਖੇ 2 ਲੱਖ ਰੁਪਏ ਦੀ ਰਾਸ਼ੀ ਤੱਕ ਦਾ ਈ-ਸਟਾਂਪ ਪੇਪਰ ਖਰੀਦਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਈ-ਸਟਾਂਪ ਦੀ ਸੁਵਿਧਾ ਸ਼ੁਰੂ ਹੋਣ ਨਾਲ ਆਮ ਜਨਤਾ ਨੂੰ ਕਾਫ਼ੀ ਫਾਇਦਾ ਹੋਵੇਗਾ ਅਤੇ ਆਪਣੀ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਬੈਂਕਾਂ ਦੇ ਨਾਲ-ਨਾਲ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਤੋਂ ਵੀ ਈ-ਸਟਾਂਪ ਪੇਪਰ ਖਰੀਦਣ ਦੀ ਸਹੂਲਤ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲੇ ਬਿਨੈਕਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਵਿਖੇ 2 ਲੱਖ ਰੁਪਏ ਦੀ ਰਾਸ਼ੀ ਤੱਕ ਦਾ ਈ-ਸਟਾਂਪ ਪੇਪਰ ਖਰੀਦਣ ਲਈ ਇਕ ਫਾਰਮ ਭਰ ਕੇ ਦੇਣਾ ਹੋਵੇਗਾ। ਫਾਰਮ ਭਰ ਕੇ ਦੇਣ ਅਤੇ ਫੀਸ ਦੀ ਅਦਾਇਗੀ ਤੋਂ ਬਾਅਦ ਆਸਾਨੀ ਨਾਲ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਤੋਂ ਇਹ ਸੁਵਿਧਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਰਜਿਸਟਰੀ ਕਰਵਾਉਣ ਸਬੰਧੀ ਕਰਵਾਈ ਜਾਂਦੀ ਈ-ਰਜਿਸਟਰੇਸ਼ਨ ਦੀ ਸੁਵਿਧਾ ਵੀ ਟਾਈਪ-1 ਅਤੇ ਟਾਈਪ-2 ਸੇਵਾ ਕੇਂਦਰਾਂ ਵਿੱਚ ਉਪਲਬਧ ਹੋਵੇਗੀ।
No comments:
Post a Comment