- ਮੈਂਬਰਸ਼ਿਪ ਦੀ ਬਣਦੀ ਫੀਸ 1 ਲੱਖ 25 ਹਜ਼ਾਰ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ
ਹੁਸ਼ਿਆਰਪੁਰ, 24 ਜਨਵਰੀ:ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮ੍ਰਿਤ ਸਾਗਰ ਮਿੱਤਲ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਵਲੋਂ ਚਲਾਈ ਜਾ ਰਹੀ ਲਾਈਫ ਮੈਂਬਰਸ਼ਿਪ ਦੀ 1 ਲੱਖ 25 ਹਜ਼ਾਰ ਰੁਪਏ ਦੀ ਫੀਸ ਦਾ ਚੈਕ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਦੀ ਹਾਜ਼ਰੀ ਵਿੱਚ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੂੰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਕਿ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ 100 ਅਧਿਕਾਰੀਆਂ/ਕਰਮਚਾਰੀਆਂ ਵਲੋਂ ਜਿਥੇ ਰੈਡ ਕਰਾਸ ਦੀ ਲਾਈਫ ਮੈਂਬਰਸ਼ਿਪ ਲਈ ਗਈ ਹੈ, ਉਥੇ ਸ੍ਰੀ ਅਮ੍ਰਿਤ ਸਾਗਰ ਮਿੱਤਲ ਵਲੋਂ ਜ਼ਿਲ੍ਹਾ ਰੈਡ ਕਰਾਸ ਦੇ ਪੈਟਰਨ ਬਣਨ ਦੀ ਪ੍ਰਕ੍ਰਿਆ ਵੀ ਪੂਰੀ ਕਰ ਲਈ ਗਈ ਹੈ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਸੇ ਮੈਂਬਰਸ਼ਿਪ ਦੀ ਬਣਦੀ 1 ਲੱਖ 25 ਹਜ਼ਾਰ ਰੁਪਏ ਦੀ ਫੀਸ ਦਾ ਚੈਕ ਸ੍ਰੀ ਮਿੱਤਲ ਵਲੋਂ ਰੈਡ ਕਰਾਸ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜਿਥੇ ਲੋਕ ਭਲਾਈ ਸਕੀਮਾਂ ਬਹੁਤ ਹੀ ਸਫ਼ਲਤਾਪੂਰਵਕ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ, ਉਥੇ ਇਸ ਸੰਸਥਾ ਵਲੋਂ ਜ਼ਿਲ੍ਹਾ ਰੈਡ ਕਰਾਸ ਦੇ ਵੱਧ ਤੋਂ ਵੱਧ ਮੈਂਬਰ ਬਣਾਉਣ ਦਾ ਕੰਮ ਵੀ ਜਾਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਾਨੀ ਸੱਜਣ/ਸਮਾਜ ਸੇਵਕ ਇਸ ਸੰਸਥਾ ਨਾਲ ਜੁੜਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਵਿੱਚ ਆਪਣਾ ਵੱਡਮੁਲਾ ਯੋਗਦਾਨ ਦੇਣ। ਇਸ ਮੌਕੇ ਸੋਨਾਲੀਕਾ ਦੇ ਡਾਇਰੈਕਟਰ ਸ੍ਰੀ ਅਕਸ਼ੈ ਸਾਂਗਵਾਨ ਅਤੇ ਵਾਈਸ ਪ੍ਰਧਾਨ ਸ੍ਰੀ ਜੇ.ਐਸ. ਚੌਹਾਨ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਵੀ ਹਾਜ਼ਰ ਸਨ।
No comments:
Post a Comment