ਹੁਸ਼ਿਆਰਪੁਰ, 12 ਜਨਵਰੀ:ਪੰਜਾਬ ਵਿੱਚ ਪਿਛਲੇ ਸਮੇਂ ਵਿੱਚ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ (ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਗਵਦ ਗੀਤਾ ਅਤੇ ਕੁਰਾਨ ਸ਼ਰੀਫ਼) ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਵਲੋਂ 15 ਜਨਵਰੀ ਨੂੰ ਸਵੇਰੇ 11 ਵਜੇ ਤੋਂ ਹੁਸ਼ਿਆਰਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਜਾਵੇਗਾ।
ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਜ਼ਿਲ੍ਹੇ ਦੇ ਪਿੰਡਾਂ ਪ੍ਰਸੋਤੇ, ਬਸੀ ਦਾਊਦ ਖਾਂ, ਮਿਰਜਾਪੁਰ, ਬਗੋਲ ਖੁਰਦ ਅਤੇ ਅੱਤੋਵਾਲ ਵਿਖੇ ਉਨ੍ਹਾਂ ਧਾਰਮਿਕ ਸਥਾਨਾਂ ਦੇ ਦੌਰੇ ਕਰੇਗਾ ਜਿਥੇ ਪਿਛਲੇ ਸਮੇਂ ਵਿੱਚ ਪਵਿੱਤਰ ਗ੍ਰੰਥਾਂ ਨਾਲ ਸਬੰਧਤ ਇਹ ਘਟਨਾਵਾਂ ਵਾਪਰੀਆਂ ਹਨ।
ਉਨ੍ਹਾਂ ਨੇ ਇਨ੍ਹਾਂ ਪਿੰਡਾਂ ਵਿੱਚ ਵਾਪਰੀਆਂ ਇਨ੍ਹਾਂ ਘਟਨਾਵਾਂ ਦੀ ਜਾਣਕਾਰੀ ਰੱਖਣ ਵਾਲੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ, ਸਬੰਧਤ ਸਬ ਡਵੀਜ਼ਨਲ ਮੈਜਿਸਟਰੇਟ (ਐਸ.ਡੀ.ਐਮ.) ਵਲੋਂ ਦਿੱਤੇ ਜਾਣ ਵਾਲੇ ਸਮੇਂ ਮੁਤਾਬਕ ਆਪਣੇ ਪਿੰਡ ਵਿੱਚ 15 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਕਲਮਬੰਦ ਕਰਵਾਉਣ ਦੀ ਅਪੀਲ ਕੀਤੀ ਹੈ।
No comments:
Post a Comment