- 13 ਤੱਕ ਆਂਗਣਵਾੜੀ ਕੇਂਦਰਾਂ 'ਚ ਕੀਤੀਆਂ ਛੁੱਟੀਆਂ
ਹੁਸ਼ਿਆਰਪੁਰ, 2 ਜਨਵਰੀ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਫੌਜਦਾਰੀ ਜ਼ਾਬਤਾ ਸੰਘ 1973 (ਐਕਟ ਨੰ: 2 ਆਫ਼ 1974) ਦੀ ਧਾਰਾ 144 ਤਹਿਤ ਪ੍ਰਾਪਤ
ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਧ ਰਹੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਕੂਲ ਦਾ ਸਮਾਂ ਸਵੇਰੇ 10-30 ਵਜੇ ਨਿਸ਼ਚਿਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਕੂਲ ਬੰਦ ਹੋਣ ਦਾ ਸਮਾਂ ਸਬੰਧਤ ਸਕੂਲ ਦੇ ਸ਼ਡਿਊਲ ਅਨੁਸਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਸਰਦ ਰੁੱਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਕਾਫ਼ੀ ਜ਼ਿਆਦਾ ਧੁੰਦ ਪੈ ਰਹੀ ਹੈ, ਜਿਸ ਕਰਕੇ ਛੋਟੇ ਬੱਚਿਆਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਇਹ ਹੁਕਮ 13 ਜਨਵਰੀ ਤੱਕ ਲਾਗੂ ਰਹੇਗਾ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਧ ਰਹੀ ਠੰਡ ਅਤੇ ਧੁੰਦ ਕਾਰਨ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਆਉਂਦੇ ਸਾਰੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਕਰਨ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ। ਇਹ ਕੇਂਦਰ 13 ਜਨਵਰੀ ਤੱਕ ਬੰਦ ਰਹਿਣਗੇ।
No comments:
Post a Comment