ਹੁਸ਼ਿਆਰਪੁਰ, 8 ਜਨਵਰੀ: ਸ੍ਰੀ ਨਰੇਸ਼ ਗੁਪਤਾ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਵਜੋਂ ਦੁਬਾਰਾ ਕਾਰਜਭਾਰ ਸੰਭਾਲ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਕ ਗੁੰਮਨਾਮ ਸ਼ਿਕਾਇਤ ਦੇ ਆਧਾਰ 'ਤੇ ਮਾਨਯੋਗ ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਮਾਲ ਅਫ਼ਸਰ ਕੋਲੋਂ ਜਾਂਚ ਕਰਵਾਈ ਗਈ ਸੀ, ਜਿਸ ਵਿੱਚ ਲਗਾਏ ਗਏ ਸਾਰੇ ਐਲੀਗੇਸ਼ਨ ਬੇ-ਬੁਨਿਆਦ ਪਾਏ ਗਏ। ਉਨ੍ਹਾਂ ਦੱਸਿਆ ਕਿ ਮਾਨਯੋਗ ਡਿਪਟੀ ਕਮਿਸ਼ਨਰ ਦੀ ਹਦਾਇਤ ਅਨੁਸਾਰ ਉਨ੍ਹਾਂ ਨੇ ਦੁਬਾਰਾ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ।
ਜ਼ਿਕਰਯੋਗ ਹੈ ਕਿ 6 ਦਸੰਬਰ 2017 ਨੂੰ ਇਕ ਗੁੰਮਨਾਮ ਸ਼ਿਕਾਇਤ ਸਬੰਧੀ ਨੈਤਿਕਤਾ ਦੇ ਆਧਾਰ 'ਤੇ ਸ੍ਰੀ ਨਰੇਸ਼ ਗੁਪਤਾ ਨੇ ਮਾਨਯੋਗ ਡਿਪਟੀ ਕਮਿਸ਼ਨਰ ਨੂੰ ਜਾਂਚ ਦੌਰਾਨ ਰਿਲੀਵ ਕਰਨ ਦੀ ਬੇਨਤੀ ਕੀਤੀ ਸੀ, ਜਿਸ ਦੇ ਆਧਾਰ 'ਤੇ ਮਾਨਯੋਗ ਡਿਪਟੀ ਕਮਿਸ਼ਨਰ ਵਲੋਂ ਰਿਲੀਵ ਕਰਨ ਦੀ ਬੇਨਤੀ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਰਿਲੀਵ ਕਰਕੇ ਜਾਂਚ ਡੀ.ਆਰ.ਓ. ਨੂੰ ਸੌਂਪ ਦਿੱਤੀ ਗਈ ਸੀ।
No comments:
Post a Comment