- ਸੰਘਣੀ ਧੁੰਦ ਕਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਦਿੱਤੇ ਛੁੱਟੀਆਂ ਦੇ ਹੁਕਮ
ਹੁਸ਼ਿਆਰਪੁਰ, 4 ਜਨਵਰ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸੰਘਣੀ ਧੁੰਦ ਦੇ ਮੱਦੇਨਜ਼ਰ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਸਕੂਲਾਂ ਵਿੱਚ ਸਕੂਲ ਦਾ ਸਮਾਂ ਸਵੇਰੇ 10-30 ਵਜੇ ਨਿਸ਼ਚਿਤ ਕਰਨ ਦਾ ਹੁਕਮ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਸੰਘਣੀ ਧੁੰਦ ਜ਼ਿਆਦਾ ਪੈਣ ਕਾਰਨ ਪਹਿਲਾਂ ਜਾਰੀ ਕੀਤੇ ਗਏ ਹੁਕਮ ਵਿੱਚ ਸੋਧ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਪ੍ਰਾਇਮਰੀ ਸਕੂਲ 13 ਜਨਵਰੀ 2018 ਤੱਕ ਬੰਦ ਰਹਿਣਗੇ। ਇਸ ਤੋਂ ਇਲਾਵਾ ਬਾਕੀ ਹੁਕਮ ਉਸੇ ਤਰ੍ਹਾਂ ਲਾਗੂ ਰਹੇਗਾ।
No comments:
Post a Comment