- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਅਬਜ਼ਰਵੇਸ਼ਨ, ਸਪੈਸ਼ਲ, ਚਿਲਡਰਨ ਅਤੇ ਓਲਡ ਏਜ਼ ਹੋਮ ਵਿਖੇ ਮਨਾਇਆ ਨਵਾਂ ਸਾਲ ਦਾ ਸਮਾਗਮ
ਹੁਸ਼ਿਆਰਪੁਰ, 4 ਜਨਵਰੀ:ਨਵੇਂ ਸਾਲ ਦੀ ਆਮਦ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜ਼ਿਲ੍ਹੇ ਦੇ ਅਬਜ਼ਰਵੇਸ਼ਨ, ਸਪੈਸ਼ਲ ਹੋਮ, ਚਿਲਡਰਨ ਹੋਮ ਫਾਰ ਬੁਆਏਜ਼ ਰਾਮ ਕਲੋਨੀ ਕੈਂਪ ਅਤੇ ਓਲਡ ਏਜ਼ ਹੋਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਨੇ ਬੱਚਿਆਂ ਨੂੰ ਇਸ ਨਵੇਂ ਵਰ੍ਹੇ 'ਤੇ ਆਪਣੇ ਜੀਵਨ ਵਿੱਚ ਨਵੇਂ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹੋਏ ਚੰਗੇ ਨੈਤਿਕ ਮੁੱਲਾਂ ਨੂੰ ਅਪਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਉਚ ਨੈਤਿਕ ਮੁੱਲ ਹਾਸਲ ਕਰਕੇ ਸਾਨੂੰ ਚੰਗਾ ਇਨਸਾਨ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਬਜ਼ੁਰਗਾਂ ਨੂੰ ਵੀ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਦੀ ਅਪੀਲ ਕੀਤੀ।
ਇਸ ਉਪਰੰਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਜੀਵਨ ਵਿੱਚ ਅਣਜਾਣੇ ਵਿੱਚ ਜੋ ਭੁੱਲਾਂ ਹੋ ਗਈਆਂ ਹਨ, ਉਸ ਨੂੰ ਸੁਧਾਰਦੇ ਹੋਏ ਅੱਗੇ ਵੱਧਣਾ ਚਾਹੀਦਾ ਹੈ। ਸੁਪਰਡੰਟ ਅਬਜ਼ਰਵੇਸ਼ਨ ਅਤੇ ਸਪੈਸ਼ਲ ਹੋਮ ਸ੍ਰੀ ਨਰੇਸ਼ ਕੁਮਾਰ ਨੇ ਵੀ ਬੱਚਿਆਂ ਨੂੰ ਬਾਲ ਸੁਧਾਰ ਘਰ ਤੋਂ ਰਿਹਾ ਹੋ ਕੇ ਆਪਣੇ ਪਰਿਵਾਰ ਤੇ ਸਮਾਜ ਵਿੱਚ ਵਧੀਆ ਯੋਗਦਾਨ ਪਾਉਂਦੇ ਹੋਏ ਅੱਗੇ ਵੱਧਣ ਦੀ ਨਸੀਹਤ ਦਿੱਤੀ। ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕਰਦਿਆਂ ਹੋਇਆ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਡਾ. ਅਸ਼ਵਨੀ ਜੁਨੇਜਾ ਨੇ ਬੱਚਿਆਂ ਨੂੰ ਆਪਣੇ ਜੀਵਨ ਵਿੱਚ ਚੰਗੇ ਗੁਣ ਅਪਨਾਉਣ ਲਈ ਕਿਹਾ। ਇਸ ਦੌਰਾਨ ਗੈਰ ਸਰਕਾਰੀ ਸੰਸਥਾ ਕਰਵੱਟ ਇਕ ਬਦਲਾਵ ਦੇ ਨੁਮਾਇੰਦਿਆਂ ਨੇ ਵੀ ਚਿਲਡਰਨ ਹੋਮ ਦੇ ਬੱਚਿਆਂ ਨੂੰ ਉਨ੍ਹਾਂ ਦੀ ਸੰਸਥਾ ਵਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸੰਸਥਾ ਵਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਬੱਚਿਆਂ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਬਾਲ ਭਲਾਈ ਕਮੇਟੀ ਦੇ ਮੈਂਬਰ ਸ੍ਰੀ ਅਰਵਿੰਦ ਸ਼ਰਮਾ ਅਤੇ ਵੀ.ਕੇ. ਚੋਪੜਾ ਨੇ ਵੀ ਬੱਚਿਆਂ ਨਾਲ ਆਪਣੇ ਜੀਵਨ ਦੇ ਅਨੁਭਵ ਸਾਂਝੇ ਕੀਤੇ। ਸਮਾਗਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਚਿਲਡਰਨ ਹੋਮ, ਅਬਜਰਵੇਸ਼ਨ ਅਤੇ ਸਪੈਸ਼ਲ ਹੋਮ ਦੇ ਸਟਾਫ਼ ਮੈਂਬਰ ਵੀ ਮੌਜੂਦ ਸਨ।
No comments:
Post a Comment