- ਹਰਿਆਣਾ ਰੋਡ ਸਥਿਤ ਸ਼ਿਵ ਪੁਰੀ ਵਿਖੇ ਹੋਇਆ ਅੰਤਿਮ ਸਸਕਾਰ
- ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਦਿੱਤੀ ਸ਼ਰਧਾਂਜ਼ਲੀ
ਹੁਸ਼ਿਆਰਪੁਰ, 6 ਜਨਵਰੀ:ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ ਜਦੋ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸਿੰਪਲ ਅਰੋੜਾ ਦਾ ਸੰਖਪ ਬੀਮਾਰੀ ਪਿਛੋਂ ਅੱਜ ਦਿਹਾਂਤ ਹੋ ਗਿਆ। ਉਹ 55 ਸਾਲਾਂ ਦੇ ਸਨ ਅਤੇ ਉਹ ਆਪਣੇ ਪਿਛੇ ਪਤੀ ਸਮੇਤ ਚਾਰ ਬੇਟੀਆਂ ਅਤੇ ਇਕ ਬੇਟਾ ਛੱਡ ਗਏ ਹਨ। ਉਨ੍ਹਾਂ ਦਾ ਹਰਿਆਣਾ ਰੋਡ ਸਥਿਤ ਸ਼ਿਵ ਪੁਰੀ ਵਿਖੇ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਨੇ ਅੰਤਿਮ ਸਾਹ ਸ਼ਨੀਵਾਰ ਸਵੇਰੇ 5-50 ਵਜੇ ਇਲਾਜ ਦੌਰਾਨ ਸ਼ਿਵਮ ਹਸਪਤਾਲ ਹੁਸ਼ਿਆਰਪੁਰ ਵਿਖੇ ਲਏ।
ਪੰਜਾਬ ਸਰਕਾਰ ਵਲੋਂ ਅੰਤਿਮ ਸਸਕਾਰ ਵਿੱਚ ਬਿਜਲੀ ਤੇ ਸਿੰਚਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਸ੍ਰੀ ਮਹਿੰਦਰ ਸਿੰਘ ਕੇ.ਪੀ. ਤੋਂ ਇਲਾਵਾ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ, ਵਿਧਾਇਕ ਹਲਕਾ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਹਲਕਾ ਸ਼ਾਮਚੁਰਾਸੀ ਸ੍ਰੀ ਪਵਨ ਆਦੀਆ, ਵਿਧਾਇਕ ਹਲਕਾ ਚੱਬੇਵਾਲ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਪੰਜਾਬ ਸ੍ਰੀ ਨਰੇਸ਼ ਠਾਕੁਰ, ਸਾਬਕਾ ਸੰਸਦ ਮੈਂਬਰ ਅਤੇ ਵਾਈਸ ਚੇਅਰਮੈਨ ਭਾਰਤੀ ਰੈਡ ਕਰਾਸ ਸੁਸਾਇਟੀ ਸ੍ਰੀ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਹਲਕਾ ਗੜ੍ਹਸ਼ੰਕਰ ਸ੍ਰੀ ਲਵ ਕੁਮਾਰ ਗੋਲਡੀ, ਸਾਬਕਾ ਐਮ.ਪੀ. ਸ੍ਰੀ ਕਮਲ ਚੌਧਰੀ, ਚੇਅਰਮੈਨ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮ: ਸ੍ਰੀ ਅਮ੍ਰਿਤ ਸਾਗਰ ਮਿਤਲ, ਸਾਬਕਾ ਮੰਤਰੀ ਸ੍ਰੀ ਬਲਬੀਰ ਸਿੰਘ ਮਿਆਣੀ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਵਰਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਸਚਦੇਵਾ, ਡਾ. ਰਵਜੋਤ ਸਿੰਘ ਨੇ ਵੀ ਸਵਰਗਵਾਸੀ ਸਿੰਪਲ ਅਰੋੜਾ ਦੀ ਮ੍ਰਿਤਕ ਦੇਹ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਅੰਤਿਮ ਸਸਕਾਰ ਵਿੱਚ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਤਹਿਸੀਲਦਾਰ ਹੁਸ਼ਿਆਰਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂ ਵੀ ਮੌਜੂਦ ਸਨ।
ਉਧਰ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਸ੍ਰੀ ਤੇਜਵੀਰ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਵਿਧਾਇਕ ਹਲਕਾ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ, ਵਿਧਾਇਕ ਹਲਕਾ ਦਸੂਹਾ ਸ੍ਰੀ ਅਰੁਣ ਡੋਗਰਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ ਨੇ ਵੀ ਉਨ੍ਹਾਂ ਦੀ ਮੌਤ 'ਤੇ ਦੁੱਖ ਜਿਤਾਇਆ ਹੈ।
No comments:
Post a Comment