- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਇਆ ਵਿਸ਼ੇਸ਼ ਸ਼ਰਧਾਂਜ਼ਲੀ ਸਮਾਗਮ ਦਾ ਆਯੋਜਨ
ਹੁਸ਼ਿਆਰਪੁਰ, 30 ਜਨਵਰੀ: ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਮੌਕੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਸ਼ਰਧਾਂਜ਼ਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸ਼ਰਧਾਂਜ਼ਲੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਸਮੇਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮਹਾਤਮਾ ਗਾਂਧੀ ਜੀ ਦੀ ਤਸਵੀਰ 'ਤੇ ਫੁੱਲ-ਮਾਲਾਵਾਂ ਭੇਂਟ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਵੀ ਹਥਿਆਰ ਉਲਟੇ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਸ਼ਰਧਾਂਜ਼ਲੀ ਸਮਾਗਮ ਵਿੱਚ ਐਸ.ਪੀ.(ਐਚ) ਸ੍ਰੀ ਬਲਬੀਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਪੁਲਿਸ ਦੇ ਅਧਿਕਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਨੇ ਰਾਸ਼ਟਰਪਿਤਾ ਦੀ ਤਸਵੀਰ 'ਤੇ ਫੁੱਲਮਾਲਾਵਾਂ ਭੇਂਟ ਕੀਤੀਆਂ। ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਹਾਜ਼ਰ ਅਧਿਕਾਰੀਆਂ / ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਹੋਰ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਪ੍ਰੇਮ ਅਤੇ ਅਹਿੰਸਾ ਦੇ ਰਸਤੇ 'ਤੇ ਚਲਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਨਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ, ਅਨੁਸ਼ਾਸ਼ਨ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।
No comments:
Post a Comment