ਹੁਸ਼ਿਆਰਪੁਰ, 12 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ
ਵਿਖੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਵਲੋਂ ਮੀਡੀਏਸ਼ਨ ਸੈਂਟਰ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀ ਰਵੀ ਗੁਲਾਟੀ ਨੇ ਕਿਹਾ ਕਿ ਹਰ ਲੋੜਵੰਦ ਵਿਅਕਤੀ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਲਸਾ ਅਧੀਨ ਵੱਖ-ਵੱਖ ਸਕੀਮਾਂ ਪ੍ਰਤੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਣ।
No comments:
Post a Comment