ਹੁਸ਼ਿਆਰਪੁਰ, 12 ਜਨਵਰੀ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਯੋਗਤਾ ਮਿਤੀ 1-1-2018 ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਅੱਜ 13 ਜਨਵਰੀ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਅਤੇ ਬੂਥ ਲੈਵਲ ਅਫ਼ਸਰਾਂ ਰਾਹੀਂ ਪਬਲਿਸ਼
ਕੀਤੀ ਜਾਵੇਗੀ। ਇਹ ਵੋਟਰ ਸੂਚੀ ਆਮ ਜਨਤਾ ਦੀ ਜਾਣਕਾਰੀ ਲਈ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਅਤੇ ਜਿਲ੍ਹਾ ਚੋਣ ਦਫ਼ਤਰ ਵਿਖੇ ਉਪਲਬੱਧ ਹੋਵੇਗੀ। ਜੇਕਰ ਕੋਈ ਵਿਅਕਤੀ ਆਪਣਾ ਨਾਮ ਵੋਟਰ ਸੂਚੀ ਵਿੱਚ ਚੈਕ ਕਰਨਾ ਚਾਹੁੰਦਾ ਹੈ, ਤਾਂ ਉਹ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈਬ ਸਾਈਟ www.ceopunjab.nic.in 'ਤੇ ਵੀ ਚੈਕ ਕਰ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 15 ਨਵੰਬਰ 2017 ਨੂੰ ਡਰਾਫ਼ਟ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਕੀਤੀ ਗਈ ਸੀ। ਇਸ ਡਰਾਫ਼ਟ ਵੋਟਰ ਸੂਚੀ 'ਤੇ 15 ਦਸੰਬਰ ਤੱਕ ਦਾਅਵੇ/ਇਤਰਾਜ ਪ੍ਰਾਪਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਦਾਅਵੇ/ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਜ਼ਿਲ੍ਹੇ ਵਿੱਚ 18937 ਵੋਟਰਾਂ ਦੀਆਂ ਨਵੀਆਂ ਵੋਟਾਂ ਬਣਾਈਆਂ ਗਈਆਂ ਹਨ ਅਤੇ 16621 ਵੋਟਰਾਂ ਦੀਆਂ ਵੋਟਾਂ ਮੌਤ ਹੋਣ ਕਾਰਨ ਜਾਂ ਰਿਹਾਇਸ਼ ਤਬਦੀਲ ਹੋਣ ਕਾਰਨ ਕੱਟ ਦਿੱਤੀਆਂ ਗਈਆਂ ਹਨ, ਜਦਕਿ 4603 ਵੋਟਾਂ ਦੇ ਵੇਰਵੇ ਦਰੁੱਸਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਵੀਆਂ ਬਣੀਆਂ ਵੋਟਾਂ ਅਤੇ ਕਟੌਤੀ ਉਪਰੰਤ ਜ਼ਿਲ੍ਹੇ ਦੇ ਕੁੱਲ ਵੋਟਰਾਂ ਦੀ ਗਿਣਤੀ 12,13,480 ਹੋ ਗਈ ਹੈ।
No comments:
Post a Comment