ਹੁਸ਼ਿਆਰਪੁਰ, 22 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਵਿਭਾਗ ਵਲੋਂ ਨੌਜਵਾਨਾਂ ਨੂੰ
ਕਿੱਤਾਮੁਖੀ ਕੋਰਸ ਕਰਨ ਅਤੇ ਸਵੈ-ਰੁਜ਼ਗਾਰ ਦੇ ਖੇਤਰ ਵਿੱਚ ਆਪਣੇ ਆਪ ਨੂੰ ਸਥਾਪਿਤ ਕਰਨ ਅਤੇ ਚੰਗੇ ਬਿਜ਼ਨਸਮੈਨ ਬਣਨ ਲਈ ਮਾਰਗ ਦਰਸ਼ਨ-2018 ਬੈਨਰ ਤਹਿਤ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਵਿੱਚ ਪੀ.ਸੀ.ਐਸ. (ਅੰਡਰ ਟ੍ਰੇਨਿੰਗ) ਸ੍ਰੀ ਅਮਿਤ ਸਰੀਨ ਵਲੋਂ ਆਏ ਹੋਏ ਨੌਜਵਾਨਾਂ ਨੂੰ ਇਕ ਟੀਚਾ ਰੱਖ ਕੇ ਕੋਈ ਵੀ ਆਪਣਾ ਕੰਮਕਾਜ ਸ਼ੁਰੂ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਕਾਮਯਾਬ ਲੋਕਾਂ ਦੀਆਂ ਕਹਾਣੀਆਂ ਪੜ੍ਹਨੀਆਂ ਚਾਹੀਦੀਆਂ ਹਨ ਅਤੇ ਕਦੇ ਵੀ ਅਸਫ਼ਲਤਾ ਤੋਂ ਘਬਰਾਉਣਾ ਨਹੀਂ ਚਾਹੀਦਾ। ਸੈਮੀਨਾਰ ਵਿੱਚ ਜ਼ਿਲ੍ਹਾ ਰੁਜ਼ਗਾਰ ਤੇ ਜਨਰੇਸ਼ਨ ਅਫ਼ਸਰ ਸ੍ਰੀ ਜਸਵੰਤ ਰਾਏ ਨੇ ਵੀ ਨੌਜਵਾਨਾਂ ਨੂੰ ਅਹਿਮ ਜਾਣਕਾਰੀ ਦੇ ਕੇ ਪ੍ਰੇਰਿਤ ਕੀਤਾ।
ਸੈਮੀਨਾਰ ਵਿੱਚ ਐਸ.ਸੀ.ਕਾਰਪੋਰੇਸ਼ਨ, ਪਸ਼ੂ ਪਾਲਣ, ਬੈਂਕਫਿੰਕੋ, ਜ਼ਿਲ੍ਹਾ ਭਲਾਈ ਵਿਭਾਗ, ਆਰ. ਸੇਟੀ, ਮੱਛੀ ਪਾਲਣ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਖਾਦੀ ਬੋਰਡ, ਖੇਤੀਬਾੜੀ, ਬਾਗਬਾਨੀ ਵਿਭਾਗ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਅਹਿਮ ਜਾਣਕਾਰੀ ਦਿੱਤੀ। ਜਾਣਕਾਰੀ ਹਾਸਲ ਕਰਨ ਲਈ ਨੌਜਵਾਨਾਂ ਵਿੱਚ ਵੀ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ।
No comments:
Post a Comment