ਹੁਸ਼ਿਆਰਪੁਰ, 13 ਫਰਵਰੀ: ਪੰਜਾਬ ਖੇਤੀਬਾਡੀ ਯੂਨੀਵਰਸਿਟੀ ਲੁਧਿਆਣਾ ਵਲੋਂ ਐਮ.ਐਸ. ਰੰਧਾਵਾ ਫਲ ਖੋਜ ਕੇਂਦਰ, ਗੰਗੀਆਂ, ਦਸੂਹਾ ਵਿਖੇ 16 ਫਰਵਰੀ ਨੂੰ ਸਵੇਰੇ 10 ਵਜੇਂ ਬਾਗਬਾਨੀ ਫ਼ਸਲਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਸੈਮੀਨਾਰ ਦਾ ਮੁੱਖ ਉਦੇਸ਼ ਇਲਾਕੇ ਦੇ ਬਾਗਬਾਨਾਂ ਨੂੰ ਯੂਨੀਵਰਸਿਟੀ ਦੀਆਂ ਬਾਗਬਾਨੀ ਪ੍ਰਤੀ ਨਵੀਆਂ ਤਕਨੀਕਾਂ ਬਾਰੇ ਜਾਣੂ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਉਘੇ ਬਾਗਬਾਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ. ਕੁਲਵੰਤ ਸਿੰਘ ਆਹਲੂਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਯੂਨੀਵਰਸਿਟੀ ਦੇ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਯੂਨੀਵਰਸਿਟੀ ਦੇ ਮਾਹਿਰਾਂ ਵਲੋਂ ਬਾਗਬਾਨੀ ਫ਼ਸਲਾਂ ਦੇ ਨਰਸਰੀ ਉਤਪਾਦਨ, ਦੇਖ-ਰੇਖ, ਪੌਦ ਸੁਰੱਖਿਆ ਅਤੇ ਤੁੜਾਈ ਉਪਰੰਤ ਸਾਂਭ-ਸੰਭਾਲ ਬਾਰੇ ਤਕਨੀਕੀ ਲੈਕਚਰਾਂ ਤੋਂ ਇਲਾਵਾ ਬਾਗਬਾਨੀ ਅਤੇ ਖੇਤੀਬਾੜੀ ਸਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਵੈ-ਸਹਾਇਤਾ ਸਮੂਹਾਂ ਵਲੋਂ ਆਪਣੇ ਪਦਾਰਥਾਂ ਦੀ ਵਿਕਰੀ ਵੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਝੋਨਾ(ਪੀ.ਆਰ-121,126), ਬਾਸਮਤੀ (ਪੂਸਾ ਬਾਸਮਤੀ 1121), ਮੱਕੀ (ਪੀ.ਐਮ.ਐਚ-1), ਚਾਰੇ ਲਈ ਮੱਕੀ (ਜੇ-1006), ਸੱਠੀ ਮੂੰਗੀ (ਐਸ.ਐਮ.ਐਲ. 668) ਦੇ ਬੀਜ, ਫਲਦਾਰ ਬੂਟੇ, ਗਰਮੀਆਂ ਦੀਆਂ ਸਬਜ਼ੀਆਂ ਦੀ ਕਿੱਟਾਂ, ਪਸ਼ੂਆਂ ਲਈ ਧਾਤਾਂ ਦਾ ਚੂਰਾ ਅਤੇ ਪਸ਼ੂ ਚਾਟ ਵੀ ਵਿਕਰੀ ਲਈ ਉਪਲਬੱਧ ਕਰਵਾਏ ਜਾਣਗੇ।
No comments:
Post a Comment